ਆਮ ਆਦਮੀ ਪਾਰਟੀ ਦੀ ਦੂਜੀ ਵਾਰ ਪੰਜਾਬ ਅੰਦਰ ਸਰਕਾਰ ਬਣੇਗੀ —ਸੀਨੀਅਰ ਆਗੂ ਰਾਜੂ ਮਾਰਕੰਡਾ 

Spread the love
ਤਪਾ ਮੰਡੀ 21 ਅਗਸਤ (ਗੋਲਡੀ ਵਿਆਸ)।  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਰਾਜੂ ਮਾਰਕੰਡਾ ਵੱਲੋਂ ਨਗਰ ਕੌਂਸਲ ਦੀ ਚੋਣ ਲੜੀ ਗਈ ਭਾਵੇਂ ਉਹ ਕੁਝ ਵੋਟਾਂ ਤੇ ਚੋਣ ਹਾਰ ਗਏ ਸਨ ਪਰ ਸਿਆਸੀ ਸਰਗਰਮੀਆਂ ਉਹਨਾਂ ਵੱਲੋਂ ਲਗਾਤਾਰ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੇ ਕੰਮ ਕਾਰ ਕਰਾਉਣ ਨੂੰ ਪਹਿਲ ਦੇ ਰਹੇ ਹਨ ਕਿਉਂਕਿ ਉਹ ਆਪਣੇ ਸਮਾਜਿਕ ਅਤੇ ਸਿਆਸੀ ਸਰਗਰਮੀਆਂ ਕਾਰਨ ਇਲਾਕੇ ਵਿੱਚ ਜਾਣਿਆ-ਪਛਾਣਿਆ ਨਾਮ ਹਨ। ਉਹਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮ ਰਹਿੰਦੇ ਹਨ। ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਬੰਧਤ ਪੱਧਰ ’ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਨੂੰ ਤਰਜੀਹ ਦਿੱਤੀ ਜਾਂਦੀ ਹੈ। ਰਾਜੂ ਮਾਰਕੰਡਾ ਦਾ ਕਹਿਣਾ ਹੈ ਕਿ ਰਾਜਨੀਤੀ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਇਲਾਕੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਹੋਣਾ ਚਾਹੀਦਾ ਹੈ। ਉਹ ਨੌਜਵਾਨਾਂ, ਵਪਾਰੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਪਰਿਵਾਰਾਂ ਨਾਲ ਜੁੜੇ ਮੁੱਦਿਆਂ ਨੂੰ ਮਹੱਤਵ ਦੇਣ ਦੀ ਗੱਲ ਕਰਦੇ ਹਨ। ਉਨ੍ਹਾਂ ਅਨੁਸਾਰ ਵਿਕਾਸ ਦੇ ਨਾਲ-ਨਾਲ ਸਿੱਖਿਆ, ਸਿਹਤ, ਸਫਾਈ, ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕਿਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।ਪਾਰਟੀ ਦੀਆਂ ਗਤੀਵਿਧੀਆਂ ਦੌਰਾਨ ਰਾਜੂ ਮਾਰਕੰਡਾ ਵਰਕਰਾਂ ਅਤੇ ਆਮ ਲੋਕਾਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰਦੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜ ਕੇ ਲੋਕ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਉਸਦੇ ਜ਼ਮੀਨੀ ਵਰਕਰਾਂ ਅਤੇ ਲੋਕਾਂ ਨਾਲ ਸਿੱਧੇ ਸੰਪਰਕ ’ਤੇ ਨਿਰਭਰ ਕਰਦੀ ਹੈ।ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਕਿਉਂਕਿ ਹਲਕਾ ਵਿਧਾਇਕ ਸਰਦਾਰ ਲਾਭ ਸਿੰਘ ਉਗੋਕੇ ਸਾਹਮਣੇ ਹਲਕੇ ਦੀਆਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਖੁੱਲ੍ਹ ਕੇ  ਰੱਖਦੇ ਹਨ ਤਾਂ ਜੋ ਉਨ੍ਹਾਂ ਦੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕਦਾ ਹੈ। ਰਾਜੂ ਮਾਰਕੰਡਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ।ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਹੀ ਰਾਜੂ ਮਾਰਕੰਡਾ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਦੱਸਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਤੋਂ ਬਣੇਗੀ ਤਾਂ ਜੋ ਵਿਕਾਸ ਕਾਰਜ ਹੋਰ ਵੱਡੀ ਪੱਧਰ ਤੇ ਹੋ ਸਕਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *