ਆਰ ਐਂਡ ਆਰ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫੀਸਦੀ

Spread the love

 ਅੰਮ੍ਰਿਤਸਰ, 8 ਅਪ੍ਰੈਲ (ਦਿਨੇਸ਼ ਸੋਨੀ)  ਸ਼ਹੀਦ ਉਧਮ ਸਿੰਘ ਨਗਰ, ਗਲੀ ਨੰ: 2, ਅੰਮ੍ਰਿਤਸਰ ਵਿਖੇ ਸਥਿਤ ਆਰ ਐਂਡ ਆਰ ਪਬਲਿਕ ਸਕੂਲ ਵਿੱਚ ਸਾਲਾਨਾ ਨਤੀਜਿਆਂ ਦੀ ਘੋਸ਼ਣਾ ਕੀਤੀ ਗਈ। ਪ੍ਰਿੰਸੀਪਲ ਦਵਿੰਦਰ ਕੌਰ ਦੀ ਅਗਵਾਈ ਹੇਠ, ਵਿਦਿਆਰਥੀਆਂ ਦੀ ਮਿਹਨਤ ਨੂੰ ਸਰਾਹਿਆ ਗਿਆ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਗੁਰਮੀਤ ਸਿੰਘ (ਸੀਨੀਅਰ ਰਿਪੋਰਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ) ਅਤੇ P.S. ਢਿੱਲੋਂ (ਖੇਡ ਵਿਭਾਗ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉੱਤਕ੍ਰਿਸ਼ਟ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਉੱਚੀਆਂ ਉੱਨਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਚੇਅਰਮੈਨ ਅਰਵਿੰਦਰਪਾਲ ਸਿੰਘ, ਅਰਸ਼ਦੀਪ ਸਿੰਘ, ਗੁਰਮੀਤ ਸਿੰਘ, ਮੋਨਿਕਾ ਚਾਵਲਾ ਸਮੇਤ ਹੋਰ ਸਟਾਫ ਮੈਂਬਰ ਵੀ ਇਸ ਮੌਕੇ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਸਕੂਲ ਦੀ ਪ੍ਰਗਤੀ ਦੀ ਸਿਫ਼ਤ ਕੀਤੀ। ਪ੍ਰਿੰਸੀਪਲ ਦਵਿੰਦਰ ਕੌਰ ਨੇ ਕਿਹਾ ਕਿ R&R ਪਬਲਿਕ ਸਕੂਲ ਵਿਦਿਆਰਥੀਆਂ ਦੇ ਭਵਿੱਖ ਸੰਵਾਰਣ ਵਿੱਚ ਹਮੇਸ਼ਾ ਹੀ ਤਤਪਰ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸਕੂਲ ਦੀ ਸ਼ਾਨਦਾਰ ਪ੍ਰਾਪਤੀਆਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਜਾਰੀ ਰਹੀਆਂ ਹਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *