ਆਰ.ਓ ਫਿਲਟਰ ਪਾਣੀ ਵਾਲਿਆਂ ਦੀ ਬਣੀ ਯੂਨੀਅਨ- 

Spread the love
ਸ੍ਰੀ ਮੁਕਤਸਰ ਸਾਹਿਬ, 28 ਅਗਸਤ (ਮਨਜੀਤ ਸਿੱਧੂ):- ਆਰ.ਓ ਫਿਲਟਰ ਪਾਣੀ ਵਾਲਿਆਂ ਵੱਲੋਂ ਇੱਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਅਹੁਦੇਦਾਰਾਂ ਦੀ ਸਰਬ-ਸੰਮਤੀ ਨਾਲ਼ ਚੋਣ ਕੀਤੀ ਗਈ। ਚੁਣੇ ਗਏ ਅਹੁਦੇਦਾਰਾਂ ‘ਚ ਤੇਜਿੰਦਰਪਾਲ ਸਿੰਘ ਸਰਪ੍ਰਸਤ, ਕੁਲਵਿੰਦਰ ਸਿੰਘ ਸੰਧੂ ਪ੍ਰਧਾਨ, ਅੰਮ੍ਰਿਤਪਾਲ ਸਿੰਘ ਸੰਧੂ ਵਾਈਸ ਪ੍ਰਧਾਨ, ਲਖਵਿੰਦਰ ਸਿੰਘ ਲਾਡੀ ਜਰਨਲ ਸਕੱਤਰ, ਗੁਰਵਿੰਦਰ ਸਿੰਘ ਕੰਡਾ ਖਜਾਨਚੀ, ਹਰਪ੍ਰੀਤ ਸਿੰਘ ਹੈਪੀ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ‘ਤੇ ਸ਼ਹਿਰ ਦੇ ਸਾਰੇ ਹੀ ਆਰ.ਓ ਸਪਲਾਈ ਵਾਲਿਆਂ ਵੱਲੋਂ ਚੁਣੇ ਗਏ ਅਹੁਦੇਦਾਰਾਂ ‘ਤੇ ਸਹਿਮਤੀ ਜਿਤਾਈ। ਇਸ ਮੌਕੇ ‘ਤੇ ਚੁਣੇ ਗਏ ਅਹੁਦੇਦਾਰਾਂ ਵੱਲੋਂ ਮਹਿੰਗਾਈ ਦੇ ਚੱਲਦਿਆਂ ਪਾਣੀ ਦੇ ਰੇਟ ਵਿੱਚ ਫੈਂਸਲਾ ਕਰਦਿਆਂ ਤਹਿ ਕੀਤਾ ਕਿ ਵਾਟਰਕੂਲਰ ਅਤੇ ਕੈਂਨੀ ਦਾ ਰੇਟ 30 ਰੁਪਏ ਪ੍ਰਤੀ ਨਗਦ ਅਤੇ ਮੰਥਲੀ ਕਾਰਡ ਦਾ ਰੇਟ 200 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ। ਇਸ ਮੌਕੇ ‘ਤੇ ਯੂਨੀਅਨ ਵੱਲੋਂ ਸ਼ਹਿਰ ਵਾਸੀਆਂ ਤੋਂ ਇਸ ਰੇਟ ਦੇ ਪ੍ਰਤੀ ਸਹਿਯੋਗ ਕਰਨ ਦੀ ਅਪੀਲ ਕੀਤੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *