ਆਰ ਸੀ ਐੱਫ ਇੰਪਲਾਈਜ਼ ਥ੍ਰੀਫਟ ਅਤੇ ਕ੍ਰੈਡਿਟ ਕੋਆਪਰੇਟਿਵ ਸੁਸਾਇਟੀ ਚੋਣਾਂ ਆਲ ਇੰਡੀਆ ਐੱਸ ਸੀ ਐੱਸ ਟੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ ਸੀ ਐੱਫ ਵੱਲੋਂ ਜਸਪਾਲ ਸਿੰਘ ਨੂੰ ਪੂਰਨ ਸਮਰਥਨ ਦਾ ਐਲਾਨ 

Spread the love
ਕਪੂਰਥਲਾ, 3 ਅਗਸਤ ( ਕੌੜਾ )- ਆਲ ਇੰਡੀਆ ਐੱਸ ਸੀ ਐੱਸ ਟੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ ਸੀ ਐੱਫ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 7 ਅਗਸਤ ਨੂੰ ਹੋਣ ਵਾਲੀਆਂ ਆਰ ਸੀ ਐੱਫ ਇੰਪਲਾਈਜ਼ ਥ੍ਰੀਫਟ ਅਤੇ ਕ੍ਰੈਡਿਟ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਜਨਰਲ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਜਥੇਬੰਦੀ ਦੇ ਮੁੱਢਲੇ ਮੈਂਬਰਾਂ ਨੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਨੂੰ ਜਥੇਬੰਦੀ ਦੀ ਵੱਲੋਂ  ਰਾਖਵੀਂ ਸੀਟ ’ਤੇ ਆਪਣਾ ਉਮੀਦਵਾਰ ਬਣਾਉਣ ਲਈ ਹੱਥ ਖੜ੍ਹੇ ਕਰਕੇ ਸਮਰਥਨ ਕੀਤਾ।  ਐਸੋਸੀਏਸ਼ਨ  ਨੇ ਇਸ ਦੌਰਾਨ  ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਆਪਣੇ ਮਹਾਨ ਵੀਰ ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਐੱਸ ਸੀ ਐੱਸ ਟੀ ਐਸੋਸੀਏਸ਼ਨ ਨੂੰ  ਭਾਰੀ ਵੋਟਾਂ ਨਾਲ ਜਿਤਾ ਕੇ ਆਪਣੇ ਮਹਾਪੁਰਖਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰੋ ਤਾਂ ਜੋ ਆਪਣੀ ਸੰਸਥਾ ਦਾ ਝੰਡਾ ਬੁਲੰਦ ਰੱਖਿਆ ਜਾ ਸਕੇ। ਇਸ ਜਨਰਲ ਮੀਟਿੰਗ ਦੀ ਪ੍ਰਧਾਨਗੀ ਜੀਤ ਸਿੰਘ ਜ਼ੋਨਲ ਪ੍ਰਧਾਨ ਨੇ ਕੀਤੀ ਅਤੇ ਮੰਚ ਸੰਚਾਲਨ  ਆਰ.ਸੀ ਮੀਨਾ ਜ਼ੋਨਲ ਸਕੱਤਰ ਨੇ ਜਨਰਲ ਮੀਟਿੰਗ ਵਿੱਚ ਪ੍ਰਸਤਾਵ ਰੱਖਦਿਆਂ ਕੀਤਾ। ਅੰਤ ਵਿੱਚ ਜ਼ੋਨਲ ਕਾਰਜਕਾਰੀ ਪ੍ਰਧਾਨ ਸੋਹਣ ਬੈਥਾ ਨੇ ਹਾਜ਼ਰ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *