ਆਲ ਪੰਜਾਬ ਡੀ ਐਸ ਟੀ ਸੀ ਟੀ ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਮੈਂਬਰਾਂ ਦੀ ਮੀਟਿੰਗ ਹੋਈ

Spread the love
ਫਿਰੋਜ਼ਪੁਰ 25 ਮਾਰਚ (ਅਸ਼ੋਕ ਭਾਰਦਵਾਜ) ਆਲ ਪੰਜਾਬ ਡੀ ਐਸ ਟੀ ਸੀ ਟੀ ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਤੌਰ ਕੰਟਰੈਕਟ/ ਗੈਸਟ ਫੈਕਲਟੀ 700 ਦੇ ਕਰੀਬ ਇੰਸਟਰਕਟਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਾਂ। ਅਸੀ ਆਪਣੀਆਂ ਮੰਗਾਂ ਸਬੰਧੀ ਬਹੁਤ ਵਾਰ ਮੁੱਖ ਮੰਤਰੀ ਸਾਹਿਬ ਨਾਲ, ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਜੀ ਨਾਲ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਨਾਲ ਅਤੇ ਹੋਰ ਮੰਤਰੀ ਸਹਿਬਾਨਾਂ ਨੂੰ ਆਪਣੀਆਂ ਮੰਗਾ ਸਬੰਧੀ ਬਹੁਤ ਵਾਰ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀਆਂ ਮੰਗਾ ਸਬੰਧੀ ਸਰਕਾਰ ਵਲੋ ਕੋਈ ਕਾਰਵਾਈ ਨਹੀਂ ਕੀਤੀ ਗਈ ਦੁਬਾਰਾ ਅਸੀ ਸਰਕਾਰ ਪਾਸੋ ਮੀਟਿੰਗ ਦੇ ਲਈ ਸਮੇਂ ਦੀ ਮੰਗ ਕੀਤੀ ਸੀ ਜਿਸ ਤੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋ ਸਾਨੂੰ ਮਿਤੀ 29/01/2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਇਹ ਮੀਟਿੰਗ ਮੰਤਰੀ ਸਾਹਿਬ ਵੱਲੋਂ ਨਹੀਂ ਕੀਤੀ ਗਈ ਅਤੇ ਇਸ ਤਰੀਕ ਨੂੰ ਬਦਲਦੇ ਹੋਏ ਮਿਤੀ 17/02/2026 ਨੂੰ ਫਿਰ ਤੋਂ ਬੁਲਾਇਆ ਗਿਆ ਸੀ ਪਰ ਇਸ ਮੀਟਿੰਗ ਤੋਂ ਵੀ ਸਰਕਾਰ ਭੱਜ ਗਈ ਅਤੇ ਅਗਲੀ ਮੀਟਿੰਗ ਦਾ ਸਮਾਂ ਦੇਣ ਲਈ ਸਾਨੂੰ ਫਿਰ ਤੋਂ ਲਾਰਾ ਲਾਇਆ ਗਿਆ । ਪਰ ਅੱਜ ਤੱਕ ਸਾਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ।ਵਾਰ ਵਾਰ ਮੀਟਿੰਗ ਵਿੱਚ ਸਾਡੀਆਂ ਮੰਗਾਂ ਸਬੰਧੀ ਜਿਵੇਂ ਕਿ ਤਨਖਾਹ ਵਿੱਚ ਵਾਧਾ ਅਤੇ ਸੇਵਾ ਸੁਰੱਖਿਆ ਸਬੰਧੀ ਸਾਨੂੰ ਬਹੁਤ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਵੀ ਲਾਰਾ ਲਗਾਇਆ ਜਾ ਰਿਹਾ ਹੈ ।ਜਿਸ ਕਰਕੇ ਯੂਨੀਅਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਾਨੂੰ ਸਰਕਾਰ ਵੱਲੋਂ ਇਕ ਹਫਤੇ ਦੇ ਅੰਦਰ ਅੰਦਰ ਮੀਟਿੰਗ ਲਈ ਨਹੀਂ ਬੁਲਾਇਆ ਗਿਆ ਅਤੇ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ, ਤਾਂ ਪੂਰੀ ਯੂਨੀਅਨ ਵੱਲੋਂ ਮਿਤੀ 31/03/2026 ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇਕਰ ਜਰੂਰਤ ਪੈਂਦੀ ਹੈ ਤਾਂ ਇਸ ਰੋਸ ਪ੍ਰਦਰਸ਼ਨ ਨੂੰ ਪੱਕੇ ਧਰਨੇ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿਚ ਜੇਕਰ ਕੋਈ ਨੁਕਸਾਨ ਹੁੰਦਾ ਹੈ ਉਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ । ਇਸ ਸਮੇਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਰੁਪਾਣਾ,ਸਿਮਰਨਜੀਤ ਸਿੰਘ,ਗੁਰਜੀਤ ਸਿੰਘ ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ ਸੁਖਬੀਰ ਸਿੰਘ ਸਵਰਨ ਸਿੰਘ ਮਨਜਿੰਦਰ ਸਿੰਘ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *