ਆੜ੍ਹਤੀਆ ਭਾਈਚਾਰੇ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ 

Spread the love
ਮਾਛੀਵਾੜਾ ਸਾਹਿਬ, 2 ਸਤੰਬਰ (ਸੁੱਚਾ ਬੰਗੜ)- ਸਿੱਖ ਕੌਮ ਦੀ ਚੜ੍ਹਦੀਕਲਾ ਅਤੇ ਖਾਲਸਾ ਪੰਥ ਦੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ਲਈ ਕੱਢੇ ਜਾ ਰਹੇ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਦਾ ਅੱਜ ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਜਾਣਕਾਰੀ ਅਨੁਸਾਰ ਇਹ ਖਾਲਸਾ ਮਾਰਚ ਜਦੋਂ ਮਾਛੀਵਾੜਾ ਸਾਹਿਬ ਦੀ ਦਾਣਾ ਮੰਡੀ ਨੇੜਿਓਂ ਲੰਘ ਰਿਹਾ ਸੀ ਤਾਂ ਸਥਾਨਕ ਦਾਣਾ ਮੰਡੀ ਦੇ ਆੜ੍ਹਤੀਆਂ ਵੱਲੋਂ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਮਾਰਚ ਵਿੱਚ ਸ਼ਾਮਲ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦੀ ਸਭ ਤੋਂ ਖਾਸ ਗੱਲ ਇਹ ਰਹੀ ਕਿ ਮਾਰਚ ਦੀ ਅਗਵਾਈ ਕਰ ਰਹੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਖੁਦ ਰੁਕ ਕੇ ਆੜ੍ਹਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆੜ੍ਹਤੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਰਬੱਤ ਦੇ ਭਲੇ ਅਤੇ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿਣ ਦਾ ਸੁਨੇਹਾ ਦਿੱਤਾ। ਜਥੇਦਾਰ ਸਾਹਿਬ ਵੱਲੋਂ ਦਿੱਤੇ ਗਏ ਪਿਆਰ ਅਤੇ ਸਤਿਕਾਰ ਨਾਲ ਆੜ੍ਹਤੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਤੋਂ ਇਲਾਵਾ ਅਰਵਿੰਦਰਪਾਲ ਸਿੰਘ ਵਿੱਕੀ, ਟਹਿਲ ਸਿੰਘ ਔਜਲਾ, ਗੁਰਨਾਮ ਸਿੰਘ ਨਾਗਰਾ ਅਤੇ ਦਾਣਾ ਮੰਡੀ ਮਾਛੀਵਾੜਾ ਦਾ ਸਮੂਹ ਆੜ੍ਹਤੀ ਭਾਈਚਾਰਾ ਵੱਡੀ ਗਿਣਤੀ ਵਿੱਚ ਹਾਜ਼ਰ ਸੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *