sucha 17/7/26=ਇਸ ਹਾਦਸੇ ‘ਚ ਆੜ੍ਹਤੀ ਸੰਤੋਖ ਸਿੰਘ ਬਾਜਵਾ, ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਦੀ ਪਤਨੀ ਭੁਪਿੰਦਰ ਕੌਰ ਦੀ ਮੌਤ ’ਤੇ ਮਾਛੀਵਾੜਾ ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਅਤੇ ਸ਼ੈਲਰ ਐਸੋਸ਼ੀਏਸ਼ਨ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਸਵ. ਸੰਤੋਖ ਸਿੰਘ ਬਾਜਵਾ ਬਹੁਤ ਹੀ ਨੇਕਦਿਲ ਤੇ ਮਿਲਣਸਾਰ ਵਿਅਕਤੀ ਸਨ, ਜਿਨ੍ਹਾਂ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ, ਉੱਥੇ ਇਲਾਕੇ ‘ਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸ਼ੈਲਰ ਐਸੋਸ਼ੀਏਸ਼ਨ ਦੇ ਪ੍ਰਧਾਨ ਅਸ਼ੋਕ ਸੂਦ ਅਤੇ ਚੇਅਰਮੈਨ ਹੁਸਨ ਲਾਲ ਮੜਕਨ ਨੇ ਵੀ ਇਸ ਸੜਕ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅੱਜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਆੜ੍ਹਤੀ ਤੇ ਸ਼ੈਲਰ ਮਾਲਕ ਵੀ ਪੁੱਜੇ ਹੋਏ ਸਨ।






