ਇਕ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਗਈ ਐਲਬੇਂਡਾਜੋਲ ਦਵਾਈ

Spread the love
ਤਪਾ ਮੰਡੀ 10 ਅਗਸਤਃ(ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਕੁਮਾਰ ਦੀ ਅਗਵਾਈ ਅਧੀਨ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਅੱਜ ਸਿਹਤ ਬਲਾਕ ਤਪਾ ਵੱਲੋਂ ਕੌਮੀ ਡੀ ਵਰਮਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਬਲਾਕ ਅਧੀਨ ਪੈਂਦੇ ਸਕੂਲਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖਵਾਈ ਗਈ।ਜਾਣਕਾਰੀ ਦਿੰਦਿਆਂ ਡਾ. ਸੰਜੇ ਕੁਮਾਰ ਨੇ ਦੱਸਿਆ ਕਿ ਅੱਜ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖਵਾ ਕੇ ਪੇਟ ਦੇ ਕੀੜਿਆਂ ਤੋਂ ਮੁਕਤੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਇਕ ਪਰਜੀਵੀ ਹੈ ਜੋ ਬੱਚਿਆਂ ਦੇ ਪੇਟ ਵਿੱਚ ਰਹਿੰਦਾ ਹੈ ਅਤੇ ਬੱਚਿਆਂ ਦੀ ਖੁਰਾਕ ਸੰਤੁਲਨ ਨੂੰ ਵਿਗਾੜ ਦਿੰਦਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਬੱਚਿਆਂ ਨੂੰ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਨੀਮੀਆ ਵੀ ਇਨ੍ਹਾਂ ਵਿਚੋਂ ਇਕ ਆਮ ਬਿਮਾਰੀ ਹੈ ਜੋ ਇਸ ਪਰਜੀਵੀ ਕਾਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਹੁਤੇ ਬੱਚੇ ਅਨੀਮੀਆ ਪੀੜਤ ਹੁੰਦੇ ਹਨ, ਜਿਸ ਦਾ ਮੁੱਖ ਕਾਰਨ ਪੇਟ ਵਿਚਲੇ ਕੀੜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੀੜੇ ਪੇਟ ਵਿੱਚ ਪਹੁੰਚਣ ਵਾਲੇ ਹਰ ਭੋਜਨ ਨੂੰ ਖਾ ਜਾਂਦੇ ਹਨ ਜਿਸ ਕਾਰਨ ਭੋਜਨ ਦਾ ਲਾਭ ਬੱਚੇ ਨੂੰ ਨਹੀਂ ਮਿਲਦਾ।ਇਸ ਮੌਕੇ ਮੈਡੀਕਲ ਅਫਸਰ (ਸਪੈਸ਼ਲਿਸਟ) ਡਾ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਕੌਮੀ ਡੀ ਵਾਰਮਿੰਗ ਦਿਵਸ ਮੌਕੇ ਬਲਾਕ ਅਧੀਨ ਸਮੂਹ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਦੇ ਬੱਚਿਆਂ ਤੋਂ ਇਲਾਵਾ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵੀ ਐਲਬੇਂਡਾਜੋਲ ਦਵਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਅੱਜ ਕਿਸੇ ਕਾਰਨ ਇਸ ਦਵਾਈ ਖਾਣ ਤੋਂ ਵਾਂਝੇ ਰਹਿ ਗਏ, ਉਹ 12 ਫਰਵਰੀ ਮੋਪ ਅੱਪ ਵਾਲੇ ਦਿਨ ਇਹ ਦਵਾਈ ਲੈ ਸਕਦੇ ਹਨ।  ਇਸ ਮੌਕੇ ਆਰ.ਬੀ.ਐਸ.ਕੇ ਪ੍ਰੋਗਰਾਮ ਦੇ ਇੰਚਾਰਜ ਡਾ. ਰੇਨੂੰ ਬਾਲਾ ਨੇ ਬੱਚਿਆਂ ਨੂੰ ਦੱਸਿਆ ਕਿ ਇਹ ਦਵਾਈ ਖਾਲੀ ਪੇਟ ਨਹੀਂ ਖਾਣੀ ਅਤੇ ਗੋਲੀ ਚਬਾ- ਚਬਾ ਕੇ ਖਾਣੀ ਹੈ। ਇਸ ਮੁਹਿੰਮ ਵਿਚ ਸਿੱਖਿਆ ਵਿਭਾਗ ਅਤੇ ਬਾਲ ਅਤੇ ਇਸਤਰੀ ਕਲਿਆਣ ਵਿਭਾਗ ਵੀ ਸਹਿਯੋਗ ਕਰ ਰਹੇ ਹਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *