“ਇਨਸਾਫ਼ ਦੇ ਦਰਾਂ ‘ਤੇ ਸੰਘਰਸ਼ ਦੀ ਦਸਤਕ: ਜੈਤੋ ਬਾਰ ਨੇ ਭੁੱਖ ਹੜਤਾਲ ਨਾਲ ਖੋਲ੍ਹਿਆ ਮੋਰਚਾ” “LADC ਨੀਤੀ ਖ਼ਿਲਾਫ਼ ਵਕੀਲਾਂ ਦਾ ਐਲਾਨ-ਏ-ਜੰਗ, ਅਦਾਲਤੀ ਕੰਮਕਾਜ ਠੱਪ”

Spread the love
ਜੈਤੋ, 20 ਜੁਲਾਈ (ਮਨਜੀਤ ਸਿੰਘ ਢੱਲਾ) –ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ (JAC) ਦੇ ਸੱਦੇ ‘ਤੇ ਬਾਰ ਐਸੋਸੀਏਸ਼ਨ ਜੈਤੋ ਨੇ ਸੋਮਵਾਰ ਤੋਂ ਲੀਗਲ ਏਡ ਡਿਫੈਂਸ ਕੌਂਸਲ (LADC) ਦੀ ਮੌਜੂਦਾ ਨੀਤੀ ਦੇ ਵਿਰੋਧ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ 7 ਜੁਲਾਈ ਤੋਂ ਚੱਲ ਰਹੇ “ਨੋ ਵਰਕ ਡੇ” ਨੂੰ ਜਾਰੀ ਰੱਖਦਿਆਂ ਅੱਜ ਵੀ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਿਹਾ, ਜਿਸ ਕਾਰਨ ਮੁਕੱਦਮਿਆਂ ਦੀ ਸੁਣਵਾਈ ਪ੍ਰਭਾਵਿਤ ਹੋਈ।ਬਾਰ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਮਨਦੀਪ ਸਿੰਘ ਕੁਲਾਰ ਦੀ ਅਗਵਾਈ ਹੇਠ ਪਹਿਲੇ ਦਿਨ ਐਡਵੋਕੇਟ ਮਨਦੀਪ ਸਿੰਘ ਕੁਲਾਰ, ਐਡਵੋਕੇਟ ਜਗਦੀਪ ਸਿੰਘ ਰਾਮੇਆਣਾ, ਐਡਵੋਕੇਟ ਕੈਲਾਸ਼ ਕੁਮਾਰ ਗੋਇਲ, ਐਡਵੋਕੇਟ ਨੀਰਜ ਕੁਮਾਰ ਮਹੇਸ਼ਵਰੀ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਪੁਰੀ ਭੁੱਖ ਹੜਤਾਲ ‘ਤੇ ਬੈਠੇ।ਵਕੀਲ ਭਾਈਚਾਰੇ ਨੇ ਦੋਸ਼ ਲਾਇਆ ਕਿ ਮੌਜੂਦਾ LADC ਪ੍ਰਣਾਲੀ ਨਾ ਸਿਰਫ਼ ਬੇਅਸਰ ਅਤੇ ਹੇਰਾਫੇਰੀ ਵਾਲੀ ਹੈ, ਸਗੋਂ ਇਹ ਅਪਰਾਧੀ ਰੁਝਾਨਾਂ ਨੂੰ ਹੌਸਲਾ ਦੇਣ, ਭ੍ਰਿਸ਼ਟਾਚਾਰ ਨੂੰ ਵਧਾਵਾ ਦੇਣ ਅਤੇ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਨੂੰ ਨੁਕਸਾਨ ਪਹੁੰਚਾਉਣ ਵਾਲੀ ਸਾਬਤ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੀਤੀ ਕਾਰਨ ਆਮ ਲੋਕਾਂ ਨੂੰ ਵੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬਾਰ ਐਸੋਸੀਏਸ਼ਨਾਂ ਨੇ ਭਾਰਤ ਦੇ ਮਾਣਯੋਗ ਮੁੱਖ ਜੱਜ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ (PLSA) ਤੋਂ ਮੰਗ ਕੀਤੀ ਹੈ ਕਿ LADC ਦੀ ਮੌਜੂਦਾ ਨੀਤੀ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਪ੍ਰਣਾਲੀ ਮੁੜ ਲਾਗੂ ਕੀਤੀ ਜਾਵੇ, ਜਿਸ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਨੂੰ ਲੀਗਲ ਏਡ ਪੈਨਲ ਵਿੱਚ ਸ਼ਾਮਲ ਕੀਤਾ ਜਾਂਦਾ ਸੀ।ਬਾਰ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਮਨਦੀਪ ਸਿੰਘ ਕੁਲਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਤ ਅਥਾਰਟੀਆਂ ਨੇ ਜਲਦੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਭੁੱਖ ਹੜਤਾਲ ਅਣਮਿੱਥੇ ਸਮੇਂ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਇਸ ਮਸਲੇ ‘ਤੇ ਇੱਕਜੁੱਟ ਹਨ ਅਤੇ ਵਕੀਲ ਭਾਈਚਾਰਾ ਆਪਣੇ ਹੱਕਾਂ ਦੀ ਰੱਖਿਆ ਲਈ ਹਰ ਲੋਕਤਾਂਤਰਿਕ ਸੰਘਰਸ਼ ਕਰਨ ਲਈ ਵਚਨਬੱਧ ਹੈ।ਇਸ ਹੜਤਾਲ ਦੇ ਚਲਦਿਆਂ ਸੂਬੇ ਦੇ ਕਈ ਅਦਾਲਤੀ ਕੰਮਕਾਜ ਪ੍ਰਭਾਵਿਤ ਹੋਏ ਹਨ ਅਤੇ ਪੱਖਕਾਰਾਂ ਨੂੰ ਵੀ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਕੀਲਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *