ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਨੇ ਰੇਲ ਵਿੱਚ 1 ਅਪ੍ਰੈਲ ਨੂੰ “ਕਾਲਾ ਦਿਵਸ” ਦੇ ਰੂਪ ਵਿੱਚ ਮਨਾਇਆ

Spread the love

ਕਪੂਰਥਲਾ, 1 ਅਪ੍ਰੈਲ (ਕੌੜਾ)- ਨੈਸ਼ਨਲ ਮੂਵਮੈਂਟ ਫਾਰ ਓਲ ਪੈਨਸ਼ਨ ਸਕੀਮ (ਐੱਨ.ਐੱਮ.ਓ.ਪੀ.ਐੱਸ.) ਅਤੇ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ (ਆਈ.ਆਰ.ਈ.ਐੱਫ.) ਦੇ ਰਾਸ਼ਟਰੀ ਸੱਦੇ ‘ਤੇ ਦੇਸ਼ ਦੇ ਸਾਰੇ ਮੁੱਖ ਦਫ਼ਤਰਾਂ ਅਤੇ ਪੂਰੀ ਭਾਰਤੀ ਰੇਲ ਵਿੱਚ 1 ਅਪ੍ਰੈਲ ਨੂੰ “ਕਾਲਾ ਦਿਵਸ” ਦੇ ਰੂਪ ਵਿੱਚ ਮਨਾਇਆ ਗਿਆ। ਰੇਲ ਕੋਚ ਫੈਕਟਰੀ ਕਪੂਰਥਲਾ ਵਿੱਚ ਆਰ.ਸੀ.ਐੱਫ. ਐਂਪਲਾਈਜ਼ ਯੂਨੀਅਨ ਅਤੇ ਫਰੰਟ ਅਗੇਂਸਟ ਐੱਨ.ਪੀ.ਐੱਸ. ਇਨ ਰੇਲਵੇ ਦੁਆਰਾ ਉਪਰੋਕਤ “ਬਲੈਕ-ਡੇ” ਦੇ ਸਮਰਥਨ ਵਿੱਚ ਵਰਕਸ਼ਾਪ ਗੇਟ ‘ਤੇ ਕਰਮਚਾਰੀਆਂ ਨੂੰ “ਕਾਲੀ ਪੱਟੀ” ਬੰਨ੍ਹਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਰਤ ਸਰਕਾਰ ਦੀ ਐੱਨ.ਪੀ.ਐੱਸ. ਅਤੇ ਯੂ.ਪੀ.ਐੱਸ., ਜੋ ਸਰਾਸਰ ਕਰਮਚਾਰੀ ਵਿਰੋਧੀ ਨੀਤੀ ਹੈ, ਇਸਦੇ ਵਿਰੁੱਧ ਜਮਕੇ ਨਾਰੇਬਾਜ਼ੀ ਵੀ ਕੀਤੀ ਗਈ। ਅੱਜ ਦੇ ਇਸ “ਬਲੈਕ-ਡੇ” ਮੁਹਿੰਮ ਵਿੱਚ ਆਰ.ਸੀ.ਐੱਫ. ਦੇ ਸੈਂਕੜੇ ਕਰਮਚਾਰੀਆਂ ਨੇ ਹਿੱਸਾ ਲੈ ਕੇ ਭਾਰਤ ਸਰਕਾਰ ਦੀ ਯੂਨੀਫਾਈਡ ਪੈਨਸ਼ਨ ਸਕੀਮ ਦੀ ਨੀਤੀ ਨੂੰ ਸਿਰੇ ਤੋਂ ਖ਼ਾਰਿਜ ਕਰ ਦਿੱਤਾ ਅਤੇ ਇਕਜੁਟ ਹੋ ਕੇ ਕਿਹਾ ਕਿ ਅਸੀਂ ਨਾ ਤਾਂ ਭਾਰਤ ਸਰਕਾਰ ਦੀ ਨਵੀਂ ਪੈਨਸ਼ਨ ਨੀਤੀ ਨੂੰ ਅਪਣਾਇਆ ਹੈ ਅਤੇ ਨਾ ਹੀ ਹੁਣ ਯੂ.ਪੀ.ਐੱਸ. ਯਾਨੀ ਕਿ ਯੂਨੀਫਾਈਡ ਪੈਨਸ਼ਨ ਸਕੀਮ ਅਪਣਾਵਾਂਗੇ, ਅਸੀਂ ਸਿਰਫ਼ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰ ਰਹੇ ਹਾਂ ਅਤੇ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੁੰਦੀ, ਇਹ ਸੰਘਰਸ਼ ਜਾਰੀ ਰੱਖਾਂਗੇ।

ਫਰੰਟ ਅਗੇਂਸਟ ਐੱਨ.ਪੀ.ਐੱਸ. ਇਨ ਰੇਲਵੇ ਦੇ ਰਾਸ਼ਟਰੀ ਪ੍ਰਧਾਨ ਕਾਮਰੇਡ ਅਮਰੀਕ ਸਿੰਘ ਨੇ ਕਿਹਾ ਕਿ ਰੇਲਵੇ ਅਤੇ ਦੇਸ਼ ਦੇ ਲੱਖਾਂ ਕਰਮਚਾਰੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਪੁਰਾਣੀ ਪੈਨਸ਼ਨ ਬਹਾਲੀ ਲਈ ਲੱਖਾਂ ਕਰਮਚਾਰੀਆਂ ਨੇ ਕਈ ਵਾਰ ਦਿੱਲੀ ਵਿੱਚ ਵੱਡੀਆਂ ਰੈਲੀਆਂ ਕੀਤੀਆਂ ਹਨ, ਪਰੰਤੂ ਭਾਰਤ ਸਰਕਾਰ ਨੇ ਕਰਮਚਾਰੀਆਂ ਨਾਲ ਫਿਰ ਵਿਸ਼ਵਾਸਘਾਤ ਕੀਤਾ ਹੈ ਅਤੇ ਪੁਰਾਣੀ ਪੈਨਸ਼ਨ ਦੀ ਥਾਂ ਯੂ.ਪੀ.ਐੱਸ. ਦਾ ਆਪਸ਼ਨ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਭਾਰਤ ਸਰਕਾਰ ਬਿਲਕੁਲ ਕਰਮਚਾਰੀ ਵਿਰੋਧੀ ਹੈ। ਅਸੀਂ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕਰਦੇ ਹਾਂ, ਜਿਸਦੇ ਚਲਦੇ ਪੂਰੇ ਦੇਸ਼ ਵਿੱਚ ਰਾਜ ਕਰਮਚਾਰੀ ਅਤੇ ਭਾਰਤੀ ਰੇਲਵੇ ਦੇ ਸਾਰੇ ਜ਼ੋਨ ਅਤੇ ਡਿਵੀਜ਼ਨ, ਵਰਕਸ਼ਾਪ ਆਦਿ ਵਿੱਚ ਰੇਲਵੇ ਕਰਮਚਾਰੀਆਂ ਦੁਆਰਾ ਅੱਜ 1 ਅਪ੍ਰੈਲ 2025 ਨੂੰ “ਬਲੈਕ-ਡੇ” ਦੇ ਤੌਰ ‘ਤੇ ਮਨਾਇਆ ਗਿਆ। ਕਰਮਚਾਰੀਆਂ ਨੇ ਕਾਲੀ ਪੱਟੀ ਬੰਨ੍ਹਕੇ ਆਪਣਾ ਕੰਮ ਕੀਤਾ ਅਤੇ ਭਾਰਤ ਸਰਕਾਰ ਤੱਕ ਆਪਣੀ ਆਵਾਜ਼ ਨੂੰ ਬੁਲੰਦ ਕੀਤਾ।  ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਦੇ ਮਹਾਸਚਿਵ ਕਾ. ਸਰਵਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੁੰਦੀ, ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਅਤੇ ਆਰ.ਸੀ.ਐੱਫ. ਐਂਪਲਾਈਜ਼ ਯੂਨੀਅਨ ਦੁਆਰਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡੀ ਫੈਡਰੇਸ਼ਨ ਤੀਜੇ ਵਿਕਲਪ ਦੇ ਰੂਪ ਵਿੱਚ ਰੇਲਵੇ ਵਿੱਚ ਕੰਮ ਕਰ ਰਹੀ ਹੈ ਅਤੇ ਅਸੀਂ ਭਾਰਤ ਸਰਕਾਰ ਦੀਆਂ ਕਰਮਚਾਰੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟਕੇ ਸੰਘਰਸ਼ ਕਰਨ ਦੀ ਹਿੰਮਤ ਰੱਖਦੇ ਹਾਂ, ਇਸੇ ਲਈ ਕਰਮਚਾਰੀਆਂ ਦਾ ਵੱਧ-ਚੜ੍ਹਕੇ ਸਾਥ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਯੂ.ਪੀ.ਐੱਸ. ਦੀ ਨੀਤੀ, ਐੱਨ.ਪੀ.ਐੱਸ. ਤੋਂ ਵੀ ਬਹੁਤ ਖ਼ਤਰਨਾਕ ਹੈ! ਕਰਮਚਾਰੀਆਂ ਦੀ ਮਿਹਨਤ ਦੀ ਪੂੰਜੀ ਨੂੰ ਕੁੱਝ ਪੂੰਜੀਪਤੀਆਂ ਦੇ ਹਵਾਲੇ ਕਰਨ ਦੀ ਡੂੰਘੀ ਸਾਜ਼ਿਸ਼ ਹੈ ਯੂ.ਪੀ.ਐੱਸ. ਸਕੀਮ। ਇਸ ਲਈ ਅਸੀਂ ਯੂ.ਪੀ.ਐੱਸ. ਨੂੰ ਐੱਨ.ਪੀ.ਐੱਸ. ਵਾਂਗ ਸਿਰੇ ਤੋਂ ਖ਼ਾਰਿਜ ਕਰਦੇ ਹਾਂ ਅਤੇ ਭਾਰਤ ਸਰਕਾਰ ਤੋਂ ਇਹ ਮੰਗ ਕਰਦੇ ਹਾਂ ਕਿ ਕਰਮਚਾਰੀਆਂ ਦੇ ਹਿੱਤ ਵਿੱਚ ਫੈਸਲਾ ਲੈਂਦੇ ਹੋਏ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।  ਇਸ ਰੋਸ਼ ਪ੍ਰਦਰਸ਼ਨ ਵਿੱਚ ਮੁੱਖ ਰੂਪ ਵਿੱਚ ਸ. ਬਚਿੱਤਰ ਸਿੰਘ, ਨਰਿੰਦਰ ਕੁਮਾਰ, ਜਸਪਾਲ ਸਿੰਘ ਸੈਂਖੋ, ਜਗਤਾਰ ਸਿੰਘ, ਭਰਤ ਰਾਜ, ਬਲਦੇਵ ਰਾਜ, ਤ੍ਰਿਲੋਚਨ ਸਿੰਘ, ਤਲਵਿੰਦਰ ਸਿੰਘ, ਬਲਜਿੰਦਰ ਪਾਲ, ਜਗਦੀਪ ਸਿੰਘ, ਪ੍ਰਦੀਪ ਸਿੰਘ, ਸਾਕੇਤ ਯਾਦਵ, ਅਵਤਾਰ ਸਿੰਘ, ਸੰਦੀਪ ਕੁਮਾਰ, ਹਰਪ੍ਰੀਤ ਸਿੰਘ, ਅਸ਼ਵਨੀ ਕੁਮਾਰ, ਸ਼ਿਵਰਾਜ ਮੀਨਾ, ਸਨੀ, ਰੋਨਿਤ, ਪੰਕਜ, ਮਨੋਹਰ ਲਾਲ, ਦਵਿੰਦਰ ਕੁਮਾਰ ਆਦਿ ਸ਼ਾਮਿਲ ਹੋਏ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *