ਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆ

Spread the love
ਮਾਛੀਵਾੜਾ ਸਾਹਿਬ, 27 ਸਤੰਬਰ (ਸੁੱਚਾ ਬੰਗੜ) – ਸਥਾਨਕ ਇੰਦਰਾ ਕਲੋਨੀ ਵਿਖੇ ਨਕੋਦਰ ਵਾਲੇ  ਲਾਡੀ ਸਾਂਈ ਜੀ ਦੇ ਜਨਮ ਦਿਨ ਦੀ ਖੁਸ਼ੀ ਦੇ ਮੌਕੇ ‘ਤੇ ਖੀਰਦਾ ਲੰਗਰ  ਲਗਾਇਆ ਗਿਆ।ਇਹ ਲੰਗਰ ਪ੍ਰਧਾਨ ਸ਼ਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿੱਥੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਪ੍ਰਸ਼ਾਦ ਛਕਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼ਿੰਦਰ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਪਹੁੰਚੇ ਹੋਏ ਸਾਈਆਂ ਦੇ ਜਨਮ ਦਿਹਾੜੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਲਾਡੀ ਸਾਂਈ ਜੀ ਦੇ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਾਂਈ ਜੀ ਅੱਗੇ ਅਰਦਾਸ ਕੀਤੀ ਕਿ ਉਹ ਸਾਰਿਆਂ ਨੂੰ ਤੰਦਰੁਸਤ ਰੱਖਣ, ਸੁੱਖ-ਸ਼ਾਂਤੀ ਬਖਸ਼ਣ ਅਤੇ ਸਦਾ ਚੜ੍ਹਦੀ ਕਲਾ ਵਿੱਚ ਰੱਖਣ। ਇਸ ਪਾਵਨ ਮੌਕੇ ‘ਤੇ ਸਾਬਕਾ ਕੌਂਸਲਰ ਪਰਮਜੀਤ ਪੰਮੀ, ਮੌਜੂਦਾ ਕੌਂਸਲਰ ਰਾਜੂ, ਵੀਰਪਾਲ, ਕਰਮਜੀਤ ਸਿੰਘ, ਦੁੱਲਾ, ਨਰਿੰਦਰ ਪਾਲ ਲੱਕੀ, ਕਾਂਬੜਦਾਰ ਕੁਤਵੀ ਜੀ, ਸ਼ਿੰਦਰ ਨਾਥ, ਬਹਾਦਰ ਨਾਥ, ਸਨਿਆਸੀ, ਓਮ ਪ੍ਰਕਾਸ਼, ਭਿੰਦਾ, ਰਿਆਂਜਲ, ਕਰਨ, ਸੰਗਰਾਮ, ਤੂਫਾਨ, ਸਾਗਰ, ਆਕਾਸ਼, ਸੈਮਲ, ਜੋਤੀ, ਸਿੱਧੂ, ਵਿਸ਼ਾਲ, ਜਿੰਮੀ, ਅਨਵਰ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *