ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ਼ ਪ੍ਰਦਰਸ਼ਨ : ਬਲਜੀਤ ਸਿੰਘ ਭੱਟੀ 

Spread the love
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ ( ਪਰਮਜੀਤ ਬੇਦੀ ) ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕੀ 19 ਜੁਲਾਈ 2026 (ਦਿਨ ਐਤਵਾਰ) ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਵਿਖੇ ਠੇਕਾ ਕਾਮਿਆਂ ਵੱਲੋਂ ਸੂਬਾ ਪੱਧਰੀ ਰੈਲੀ ਕਰਕੇ ਰੋਸ਼ ਮਾਰਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ,ਸੁਸਾਇਟੀਆਂ, ਦਿਹਾੜੀਦਾਰ, ਆਦਿ ਕੈਟਾਗਿਰੀ ਅਧੀਨ ਠੇਕਾ ਮੁਲਾਜ਼ਮ ਪਿਛਲੇ ਸਾਲਾਂਬੱਧੀ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਾਂ। ਇਸ ਲੰਬੇ ਅਰਸੇ ਤੋਂ ਹੀ ਪਿਛਲੀਆਂ ਸਰਕਾਰਾਂ ਸਮੇਤ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਭਾਰਤੀ ਨਿਆਂ ਵਿਵਸਥਾ ਮੁਤਾਬਿਕ ਸਥਾਈ ਸੇਵਾ ਦੇ ਖੇਤਰ ਵਿੱਚ ਰੁਜ਼ਗਾਰ ਵੀ ਪੱਕਾ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਖੇਤਰ ਵਿੱਚ ਤੈਨਾਤ ਠੇਕਾ ਅਧਾਰਿਤ ਕਾਮਿਆਂ ਲਈ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਦੇ ਅਧਾਰ ਤੇ ਤਨਖਾਹ ਦੀ ਅਦਾਇਗੀ ਜ਼ਰੂਰੀ ਹੈ। ਇਹ ਹੈ ਕਿ ਅਸੁਰੱਖਿਅਤ ਕੰਮ ਖੇਤਰ ਵਿੱਚ ਯੋਗ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਘਾਤਕ, ਗੈਰ ਘਾਤਕ ਹਾਦਸਿਆਂ ਨਾਲ ਪੀੜਤ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਅਦਾਇਗੀ, ਪਰਿਵਾਰ ਦੇ ਇਕ ਮੈਂਬਰ ਲਈ ਪੱਕੀ ਨੌਕਰੀ, ਈ.ਪੀ.ਐਫ.,ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਅਤਿ ਜ਼ਰੂਰੀ ਹੈ ਅਤੇ ਇਹਨਾਂ ਸਹੂਲਤਾਂ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ’‘ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ 2026’ ਵਿੱਚ ਉਪਰੋਕਤ ਜਲ ਸਪਲਾਈ ਵਿਭਾਗ ਵਿਚ ਇਨਲਿਸਟਮੈਂਟ ਕੈਟਾਗਿਰੀ ਅਧੀਨ ਕੰਮ ਕਰਦੇ ਕਾਮਿਆਂ ਨੂੰ ਐਕਟ ਵਿੱਚੋਂ ਬਹਾਰ ਕੱਢ ਦਿੱਤਾ ਗਿਆ ਆਗੂਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਇੰਨਲਿਸਟਮੈਟ ਕੈਟਾਗਿਰੀ ਨੂੰ ਨਵੇਂ ਐਕਟ ਵਿੱਚ ਸ਼ਾਮਲ ਕੀਤਾ ਜਾਵੇ ਅਤੇ  ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ’ਚ ਸੇਵਾਵਾਂ ਦੇ ਰਹੇ ਇੰਨਲਿਸਟਮੈਟ,ਆਉਟੋਸਰੋਸ, ਠੇਕੇਦਾਰਾਂ, ਸੁਸਾਇਟੀਆਂ, ਕੰਪਨੀਆਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਸਬੰਧਤ ਵਿਭਾਗਾਂ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਜੇਕਰ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਜਾਂਦਾ ਤਾਂ  ‘ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਦੇ ਸ਼ਹਿਰ ਸੰਗਰੂਰ ਜਾ ਦਿੜ੍ਹਬਾ ਵਿੱਚ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ 19 ਜੁਲਾਈ 2026 (ਦਿਨ ਐਤਵਾਰ) ਨੂੰ ਸੂਬਾ ਪੱਧਰੀ ਰੈਲੀ ਵਿਚ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਵਰਕਰ ਵੱਡੀ ਗਿਣਤੀ ਵਿੱਚ ਪਹੁੰਚਣਗੇ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *