ਪੱਟੀ ਸਦੀਕ, 27 ਨਵੰਬਰ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਬੱਚਿਆਂ ਲਈ ਗੁੱਡ ਟੱਚ ਅਤੇ ਬੈਡ ਟੱਚ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਥਾਣਾ ਖੂਈਆਂ ਸਰਵਰ ਦੇ ਕਾਂਸਟੇਬਲ ਮਨਪ੍ਰੀਤ ਕੌਰ, ਸੰਜੂ ਰਾਣੀ ਅਤੇ ਸੀਨੀਅਰ ਕਾਂਸਟੇਬਲ ਮਿਸਟਰ ਡੈਨੀਅਲ ਨੇ ਬੱਚਿਆਂ ਨੂੰ ਚੰਗੇ ਅਤੇ ਮਾੜੇ ਛੋਹ ਦਾ ਫਰਕ ਸਮਝਾਇਆ। ਵਰਕਸ਼ਾਪ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸਿਰਫ਼ ਲੜਕੀਆਂ ਹੀ ਨਹੀਂ ਸਗੋਂ ਲੜਕਿਆਂ ਨੂੰ ਵੀ ਅਜਿਹੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਚਿਆਂ ਨੂੰ ਅਜਨਬੀਆਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਦੁਰਵਿਵਹਾਰ ਦੀ ਸੂਚਨਾ ਤੁਰੰਤ ਆਪਣੇ ਮਾਪਿਆਂ ਅਤੇ ਸਕੂਲ ਪ੍ਰਸ਼ਾਸਨ ਨੂੰ ਦੇਣ ਦੀ ਸਲਾਹ ਦਿੱਤੀ ਗਈ। ਅਧਿਕਾਰੀਆਂ ਨੇ ਬੱਚਿਆਂ ਲਈ ਚਾਈਲਡ ਹੈਲਪਲਾਈਨ ਨੰਬਰ 1098 ਅਤੇ ਪੁਲਿਸ ਹੈਲਪਲਾਈਨ ਨੰਬਰ 112 ਵਰਗੇ ਮਹੱਤਵਪੂਰਨ ਨੰਬਰ ਵੀ ਸਾਂਝੇ ਕੀਤੇ।

ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਕਿਹਾ ਕਿ ਬੱਚਿਆਂ ਨੂੰ ਚੰਗੇ ਮਾੜੇ ਬਾਰੇ ਜਾਗਰੂਕ ਕਰਨਾ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਨੂੰ ਜਾਗਰੂਕ ਅਤੇ ਸੁਰੱਖਿਅਤ ਬਣਾਉਣਾ ਹੈ, ਕਿਉਂਕਿ ਅੱਜ ਦੇ ਸਮਾਜ ਵਿੱਚ ਬੱਚਿਆਂ ਨਾਲ ਬਦਸਲੂਕੀ ਅਤੇ ਛੇੜਛਾੜ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਲਈ ਸੁਚੇਤ ਹੋਣਾ ਬਹੁਤ ਜ਼ਰੂਰੀ






