ਇੰਪੀਰੀਅਲ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਵੀ ਕੁਮਾਰ ਨੇ ਲੁਧਿਆਣਾ ਵਿੱਚ ਆਯੋਜਿਤ ਸੀਬੀਐਸਈ ਖੇਤਰੀ ਕਾਨਫਰੰਸ ਵਿੱਚ ਬਤੌਰ ਵਿਸ਼ਾ ਮਾਹਿਰ ਕੀਤੀ ਸ਼ਮੂਲੀਅਤ

Spread the love
ਪੱਟੀ ਸਦੀਕ, 27 ਅਗਸਤ (ਪੱਤਰ ਪ੍ਰੇਰਕ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਦੇ ਪ੍ਰਿੰਸੀਪਲ ਸ਼੍ਰੀ ਰਵੀ ਕੁਮਾਰ ਨੇ ਬੀਤੇ ਦਿਨੀਂ (25 ਅਗਸਤ, 2026) ਲੁਧਿਆਣਾ ਵਿਖੇ ਆਯੋਜਿਤ ਸੀਬੀਐਸਈ ਸੀਓਈ (COE) ਖੇਤਰੀ ਕਾਨਫਰੰਸ ਵਿੱਚ ਸਕੂਲ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕੀਤੀ। ਬਾਲ ਭਾਰਤੀ ਪਬਲਿਕ ਸਕੂਲ, ਅਰਬਨ ਅਸਟੇਟ ਦੁੱਗਰੀ, ਲੁਧਿਆਣਾ ਵਿਖੇ “ਸਿੱਖਿਆ ਵਿੱਚ ਕੰਪਿਊਟੇਸ਼ਨਲ ਥਿੰਕਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ)” ਵਿਸ਼ੇ ਤਹਿਤ ਕਰਵਾਈ ਗਈ ਇਸ ਕਾਨਫਰੰਸ ਵਿੱਚ ਸ੍ਰੀ ਰਵੀ ਕੁਮਾਰ ਨੇ ਵਿਸ਼ਾ ਮਾਹਿਰ (Subject Expert) ਵਜੋਂ ਪੈਨਲ ਚਰਚਾ ਵਿੱਚ ਹਿੱਸਾ ਲਿਆ।ਚਰਚਾ ਦੌਰਾਨ ਉਨ੍ਹਾਂ ਆਧੁਨਿਕ ਸਿੱਖਿਆ ਪ੍ਰਣਾਲੀ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਏਆਈ ਦੇ ਪ੍ਰਭਾਵਸ਼ਾਲੀ ਇਸਤੇਮਾਲ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਸਿੱਖਿਆ ਸ਼ਾਸਤਰੀਆਂ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਦਿਆਂ ਅਧਿਆਪਨ ਖੇਤਰ ਵਿੱਚ ਕੰਪਿਊਟੇਸ਼ਨਲ ਸੋਚ ਦੀ ਮਹੱਤਤਾ ਉੱਤੇ ਵਿਸਥਾਰ ਨਾਲ ਚਰਚਾ ਕੀਤੀ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਿੰਸੀਪਲ ਰਵੀ ਕੁਮਾਰ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕਲਾਸਰੂਮਾਂ ਅੰਦਰ ਏਆਈ ਅਤੇ ਤਕਨਾਲੋਜੀ ਨੂੰ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਅਤੇ ਅਜਿਹੀਆਂ ਕਾਨਫਰੰਸਾਂ ਸਿੱਖਿਆ ਮਾਹਰਾਂ ਤੋਂ ਨਵੀਆਂ ਤਕਨੀਕਾਂ ਸਿੱਖਣ ਦਾ ਵਧੀਆ ਮਾਧਿਅਮ ਹਨ।ਸਕੂਲ ਦੇ ਡਾਇਰੈਕਟਰ ਸ਼੍ਰੀ ਸੁਖਵਿੰਦਰ ਪਾਲ ਨੇ ਪ੍ਰਿੰਸੀਪਲ ਰਵੀ ਕੁਮਾਰ ਨੂੰ ਇਸ ਮਾਣਮੱਤੀ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਆਖਿਆ ਕਿ ਅਜਿਹੇ ਰਾਸ਼ਟਰੀ ਤੇ ਖੇਤਰੀ ਵਿਦਿਅਕ ਫੋਰਮਾਂ ਵਿੱਚ ਸੰਸਥਾ ਦੀ ਭਾਗੀਦਾਰੀ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜਿਹੇ ਉਪਰਾਲੇ ਸਕੂਲ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਨਵੀਨਤਾ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *