ਈਸੜੂ ਰੈਲੀ ਦੇ ਪੋਸਟਰਾਂ ’ਤੇ ਚੰਨੀ ਦੀ ਤਸਵੀਰ ਕਰਕੇ ਖੁੱਲ੍ਹ ਕੇ ਸਾਹਮਣੇ ਆਈ ਕਾਂਗਰਸ ਦੀ ਧੜੇਬੰਦੀ

Spread the love
ਮਾਛੀਵਾੜਾ ਸਾਹਿਬ, 12ਅਗਸਤ (ਸੁੱਚਾ ਬੰਗੜ) –  ਕਾਂਗਰਸ ਵੱਲੋਂ 15 ਅਗਸਤ ਨੂੰ ਪੁਲਸ ਜ਼ਿਲ੍ਹਾ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੇ ਸ਼ਹੀਦ ਕਰਨਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਇਕੱਠ ਕਰਵਾਇਆ ਜਾ ਰਿਹਾ ਹੈ। ਪਰ ਇਸ ਵਾਰ ਰੈਲੀ ਤੋਂ ਪਹਿਲਾਂ ਹੀ ਪਾਰਟੀ ਅੰਦਰਲੀ ਖਿੱਚੋਤਾਣ ਪੋਸਟਰਾਂ ਰਾਹੀਂ ਜਗ-ਜ਼ਾਹਰ ਹੋ ਗਈ ਹੈ।ਖੰਨਾ ਪੁਲਿਸ ਜ਼ਿਲ੍ਹੇ ਅਧੀਨ ਆਉਂਦੇ ਖੰਨਾ, ਪਾਇਲ ਅਤੇ ਸਮਰਾਲਾ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਪਾਰਟੀ ਆਗੂਆਂ ਵੱਲੋਂ ਲਗਾਏ ਗਏ ਪੋਸਟਰਾਂ ਵਿੱਚ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਸੇ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੱਡੀ ਤਸਵੀਰ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ। ਖੰਨਾ ਤੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪਾਇਲ ਤੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸਮਰਾਲਾ ਤੋਂ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਲਗਵਾਏ ਗਏ ਪੋਸਟਰਾਂ ਵਿੱਚ ਚੰਨੀ ਦਾ ਖੁੱਲ੍ਹਾ ਸਮਰਥਨ ਨਜ਼ਰ ਆ ਰਿਹਾ ਹੈ। ਇਹ ਤਿੰਨੇ ਆਗੂ ਪਹਿਲਾਂ ਵੀ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਰਹੇ ਹਨ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਮੰਗ ਕਰਦੇ ਆ ਰਹੇ ਹਨ। ਦੱਸਣਯੋਗ ਹੈ ਕਿ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਪਿਛਲੇ 8 ਦਿਨਾਂ ਦੇ ਪੰਜਾਬ ਦੌਰੇ ਦੌਰਾਨ ਧੜੇਬੰਦੀ ਖਤਮ ਕਰਨ ਦੇ ਯਤਨ ਕੀਤੇ ਗਏ ਸਨ, ਪਰ ਇਸਦਾ ਉਲਟ ਅਸਰ ਦੇਖਣ ਨੂੰ ਮਿਲਿਆ। ਹਾਲ ਹੀ ਵਿੱਚ ਹੋਈ ਖੰਨਾ ਦੀ ਰੈਲੀ ਦੌਰਾਨ ਵੀ ਰਾਜਾ ਵੜਿੰਗ ਨੇ ਨਾਮ ਨਾ ਲੈਂਦੇ ਹੋਏ ਗੁਰਕੀਰਤ ਕੋਟਲੀ ਨੂੰ ਚੰਨੀ ਦਾ ਵਧੇਰੇ ਸਮਰਥਨ ਨਾ ਕਰਨ ਦੇ ਇਸ਼ਾਰੇ ਕੀਤੇ ਸਨ।ਇਸ ਦੇ ਬਾਵਜੂਦ ਈਸੜੂ ਰੈਲੀ ਦੇ ਪੋਸਟਰਾਂ ’ਤੇ ਚੰਨੀ ਦੀਆਂ ਵੱਡੀਆਂ ਤਸਵੀਰਾਂ ਲਗਾ ਕੇ ਤਿੰਨੋਂ ਆਗੂਆਂ ਨੇ ਇਹ ਸੰਕੇਤ ਦੇ ਦਿੱਤਾ ਹੈ ਕਿ ਉਹ ਚੰਨੀ ਦੇ ਨਾਲ ਖੜ੍ਹੇ ਹਨ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿੱਚ ਵਧ ਰਹੀ ਇਸ ਅੰਦਰੂਨੀ ਖਿੱਚੋਤਾਣ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ। ਜੇਕਰ ਹਾਈਕਮਾਂਡ ਨੇ ਸਮੇਂ ਸਿਰ ਇਸ ਨੂੰ ਨਾ ਰੋਕਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *