ਏ.ਐਸ.ਆਈ. ਦਲਜੀਤ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਮਿਲੀ ਤਰੱਕੀ। ਐਸ.ਐਸ.ਪੀ. ਫਿਰੋਜ਼ਪੁਰ, ਵਲੋ ਐਸ.ਪੀ. (ਡੀ) ਮਨਜੀਤ ਸਿੰਘ ਅਤੇ ਸੀ.ਆਈ.ਏ. ਇੰਚਾਰਜ ਨਰਿੰਦਰ ਸਿੰਘ ਦੀ ਮੋਜੂਦਗੀ ਚ ਲਗਾਏ ਗਏ ਸਟਾਰ

Spread the love
ਫਿਰੋਜ਼ਪੁਰ 1 ਸਤੰਬਰ (ਅਸ਼ੋਕ ਭਾਰਦਵਾਜ)=ਪੁਲਿਸ ਵਿਭਾਗ ਵਿੱਚ ਆਪਣੀਆਂ ਸ਼ਾਨਦਾਰ, ਬੇਦਾਗ਼ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਏ.ਐਸ.ਆਈ. ਦਲਜੀਤ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ (ਐਸ.ਆਈ.) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਐਸ.ਐਸ.ਪੀ. ਫਿਰੋਜ਼ਪੁਰ, ਸ ਭੁਪਿੰਦਰ ਸਿੰਘ ਸਿੱਧੂ,ਐਸ.ਪੀ. (ਡੀ) ਮਨਜੀਤ ਸਿੰਘ ਅਤੇ ਸੀ.ਆਈ.ਏ. ਫਿਰੋਜ਼ਪੁਰ ਦੇ ਇੰਚਾਰਜ ਨਰਿੰਦਰ ਸਿੰਘ ਦੀ ਵਿਸ਼ੇਸ਼ ਮੌਜੂਦਗੀ ਵਿੱਚ ਦਲਜੀਤ ਸਿੰਘ ਦੇ ਮੋਢਿਆਂ ‘ਤੇ ਨਵੇਂ ਸਟਾਰ ਲਗਾਏ ਗਏ। ਇਸ ਮੌਕੇ ਉੱਚ ਅਧਿਕਾਰੀਆਂ ਨੇ ਨਵ-ਨਿਯੁਕਤ ਸਬ-ਇੰਸਪੈਕਟਰ ਦਲਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ, ਲਗਨ ਅਤੇ ਜਨੂੰਨ ਨਾਲ ਲੋਕਾਂ ਦੀ ਸੇਵਾ ਅਤੇ ਆਪਣੇ ਫਰਜ਼ਾਂ ਦੀ ਪਾਲਣਾ ਕਰਦੇ ਰਹਿਣਗੇ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਸਾਥੀ ਕਰਮਚਾਰੀਆਂ ਵਿੱਚ ਖੁਸ਼ੀ ਦਾ ਮਾਹੌਲ ਰਿਹਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *