ਏ. ਬੀ ਸੀ ਸਕੂਲ ਮਹੋਲੀ ਵਿੱਚ ਹੋਏ ਵੱਖ ਵੱਖ ਮੁਕਾਬਲੇ  ਜੇਤੂ ਬੱਚਿਆਂ ਨੂੰ ਦਿੱਤੇ ਇਨਾਮ 

Spread the love
ਸੰਦੌੜ 28 ਅਗਸਤ (ਬੋਪਾਰਾਏ) ਏ. ਬੀ. ਸੀ ਇੰਟਰਨੈਸ਼ਨਲ ਸਕੂਲ ਮਹੋਲੀ ਖੁਰਦ ਵਿਖ਼ੇ ਵਿਦਿਆਰਥੀਆਂ ਦੇ ਵੱਖ ਵੱਖ ਮੁਲਾਬਲੇ ਕਰਵਾਏ ਗਏ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਜੋਤ ਕੌਰ ਨੇ ਦੱਸਿਆ ਕਿ ਇਸ ਮੌਕੇ ਸੁਲੇਖ ਅਤੇ ਚੰਗੀ ਲਿਖਾਈ ਮੁਕਾਬਲੇ ਕਰਵਾਏ ਗਏ ਜਿਹਨਾਂ ਦੇ ਵਿੱਚੋਂ ਜੇਤੂ ਬੱਚਿਆਂ ਨੂੰ ਸਮਾਗਮ ਦੇ ਮੁੱਖ ਮਹਿਮਾਨ ਸਮਾਜ ਸੇਵੀ ਟੀਮ ਪੰਛੀ ਪਿਆਰੇ ਦੇ ਮੁੱਖ ਸੰਚਾਲਕ ਵਾਤਾਵਰਨ ਪ੍ਰੇਮੀ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਦਿੱਤੇ ਗਏ ਇਸ ਮੌਕੇ ਬੋਲਦਿਆਂ ਸ੍ਰੀ ਰਾਜੇਸ਼ ਰਿਖੀ ਨੇ ਕਿਹਾ ਕਿ ਸਿੱਖਿਆ ਕੇਵਲ ਅੱਖਰ ਗਿਆਨ ਤੱਕ ਹੀ ਸੀਮਤ ਨਹੀਂ ਹੈ ਇਹ ਬੱਚੇ ਦਾ ਸਰਵਪੱਖੀ ਵਿਕਾਸ ਹੈ ਅਤੇ ਅਜਿਹੇ ਮੁਲਾਬਲੇ ਸਰਵਪੱਖੀ ਵਿਕਾਸ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਸੰਜੀਵ ਸ਼ਰਮਾ ਨੇ ਕਿਹਾ ਕਿ ਸੰਸਥਾ ਵੱਲੋਂ ਬੱਚਿਆਂ ਦੇ ਵਿੱਚ ਹੁਨਰ ਨੂੰ ਬਾਹਰ ਲਿਆਉਣ ਤੇ ਪ੍ਰਮੋਟ ਕਰਨ ਲਈ ਸਮੇਂ ਸਮੇਂ ਸਿਰ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀਂ ਹੋਰ ਵੱਧ ਚੜ ਕਿ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਬੱਚੇ ਆਉਣ ਵਾਲੇ ਸਮੇਂ ਵਿੱਚ ਹਰ ਤਰ੍ਹਾਂ ਦੇ ਮੁਕਾਬਲਿਆਂ ਲਈ ਹੋਰ ਪਰਪੱਕ ਹੋ ਸਕਣ ਇਸ ਮੌਕੇ ਉਹਨਾਂ ਭਾਗ ਲੈਣ ਵਾਲੇ ਤੇ ਜੇਤੂ ਬੱਚਿਆਂ ਨੂੰ ਵਧਾਈ ਵੀਂ ਦਿੱਤੀ ਕੈਪਸ਼ਨ -ਜੇਤੂ ਬੱਚਿਆਂ ਨੂੰ ਇਨਾਮ ਦੇਣ ਮੌਕੇ ਸਮਾਜ ਸੇਵੀ ਸ੍ਰੀ ਰਾਜੇਸ਼ ਰਿਖੀ ਅਤੇ ਪ੍ਰਿੰਸੀਪਲ ਮੈਡਮ ਗੁਰਜੋਤ ਕੌਰ
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *