ਐਡਵੋਕੇਟ ਸੰਜੀਵ ਚੌਧਰੀ ਚੇਚੀ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਖੁਸ਼ੀ ਦੀ ਲਹਿਰ; ਚੇਅਰਮੈਨ ਸੇਠੀ ਉਧਨਵਾਲ ਨੇ ਦਿੱਤੀਆਂ ਵਧਾਈਆਂ

Spread the love
ਨਵਾਂਸ਼ਹਿਰ , 15 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੂੰ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਦੇ ਅਹਿਮ ਅਹੁਦੇ ਨਾਲ ਨਿਵਾਜਿਆ ਗਿਆ। ਇਸ ਵੱਕਾਰੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਸਨੇਹੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਚਾਰੇ ਪਾਸਿਓਂ ਮੁਬਾਰਕਬਾਦ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਕੜੀ ਤਹਿਤ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਸੇਠੀ ਉਧਨਵਾਲ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨਾਲ ਉਚੇਚੇ ਤੌਰ ‘ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਵੱਡੀ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਆਪਣੀਆਂ ਦਿਲੀ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ, “ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਲੱਗਣ ‘ਤੇ ਸੰਜੀਵ ਚੌਧਰੀ ਚੇਚੀ ਨੂੰ ਬਹੁਤ-ਬਹੁਤ ਮੁਬਾਰਕਬਾਦ। ਮੈਂ ਵਾਹਿਗੁਰੂ ਅੱਗੇ ਅਰਦਾਸ ਅਤੇ ਬੇਨਤੀ ਕਰਦਾ ਹਾਂ ਕਿ ਪ੍ਰਮਾਤਮਾ ਮੇਰੇ ਵੀਰ ਨੂੰ ਹਮੇਸ਼ਾ ਖੁਸ਼ ਅਤੇ ਚੜ੍ਹਦੀ ਕਲਾ ਵਿੱਚ ਰੱਖੇ।” ਚੇਅਰਮੈਨ ਸੇਠੀ ਉਧਨਵਾਲ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ‘ਤੇ ਪੂਰਨ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਐਡਵੋਕੇਟ ਚੇਚੀ ਆਪਣੀ ਇਸ ਨਵੀਂ ਅਤੇ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਂਦਿਆਂ ਜ਼ਿਲ੍ਹੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰਨਗੇ। ਇਸ ਖ਼ਾਸ ਮੌਕੇ ‘ਤੇ ਚੇਅਰਮੈਨ ਸੇਠੀ ਉਧਨਵਾਲ ਨੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਨਿਯੁਕਤੀ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰ ਵੀ ਕਈ ਪਤਵੰਤੇ ਸੱਜਣ ਹਾਜ਼ਰ ਸਨ ਜਿਨ੍ਹਾਂ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਗ਼ਦਰੀ ਬਾਬਿਆਂ ਅਤੇ ਬੱਬਰ ਅਕਾਲੀ ਦੇਸ਼ ਵਿਚ ਹਥਿਆਰਬੰਦ ਇਨਕਲਾਬ ਦੇ ਹਾਮੀ ਸਨ- ਅਮੋਲਕ ਸਿੰਘ 

    Spread the love

    Spread the love ਬਲਾਚੌਰ 15 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )-ਇਨਕਲਾਬੀ ਗ਼ਦਰੀ ਸੂਰਬੀਰਾਂ ਅਤੇ ਬੱਬਰ ਅਕਾਲੀਆਂ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦਾ ਮੱਕਸਦ ਹੀ ਕੁਝ ਹੋਰ ਸੀ। ਉਹਨਾਂ ਸਿੱਖ…

     ਸਕੂਲ ਬੱਸ ਦੀ ਲਪੇਟ ‘ਚ ਆਇਆ 3 ਸਾਲਾ ਮਾਸੂਮ ਬੱਚਾ, ਮੌਕੇ ‘ਤੇ ਤੋੜਿਆ ਦਮ    ਭੈਣ ਨੂੰ ਬੱਸ ‘ਚ ਬਿਠਾਉਣ ਗਿਆ ਸੀ, ਡਰਾਈਵਰ ਬੱਸ ਭਜਾ ਕੇ ਲੈ ਗਿਆ, ਪੁਲਸ ਨੇ ਕੀਤੀ ਗ੍ਰਿਫਤਾਰੀ

    Spread the love

    Spread the loveਮਾਛੀਵਾੜਾ ਸਾਹਿਬ,15 ਜੁਲਾਈ (ਸੁੱਚਾ ਬੰਗੜ)-ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਅੱਜ ਇੱਕ ਭਿਆਨਕ ਹਾਦਸਾ ਵਾਪਰ ਗਿਆ। ਸਕੂਲ ਬੱਸ ਦੀ ਚਪੇਟ ‘ਚ ਆਉਣ ਕਾਰਨ 3 ਸਾਲ…

    Leave a Reply

    Your email address will not be published. Required fields are marked *