ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ; ਹਲਕੇ ਦੀਆਂ ਪ੍ਰਮੁੱਖ ਰੇਲ ਮੰਗਾਂ ‘ਤੇ ਹੋਈ ਗੰਭੀਰ ਚਰਚਾ

Spread the love
ਨਵਾਂਸ਼ਹਿਰ , 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਆਪਣੇ ਹਲਕੇ ਦੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਇਸੇ ਲੜੀ ਤਹਿਤ ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਐਮ.ਪੀ. ਕੰਗ ਨੇ ਭਾਰਤ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਖਾਸ ਮੁਲਾਕਾਤ ਕੀਤੀ। ਇਸ ਦੌਰਾਨ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਰੇਲਵੇ ਮੰਤਰਾਲੇ ਦੇ ਵੱਖ-ਵੱਖ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। – ਹਲਕੇ ਦੀਆਂ ਅਹਿਮ ਰੇਲਵੇ ਮੰਗਾਂ ਅਤੇ ਪ੍ਰਸਤਾਵ ਮੁਲਾਕਾਤ ਦੌਰਾਨ ਐਮ.ਪੀ. ਕੰਗ ਨੇ ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਪਿੰਡ ਕਰਿਆਮ ਦੇ ਰੇਲਵੇ ਫਾਟਕ ‘ਤੇ ਅੰਡਰਪਾਸ ਦਾ ਨਿਰਮਾਣ ਕੀਤਾ ਜਾਵੇ ਅਤੇ ਐਸ.ਬੀ.ਐਸ. ਨਗਰ ਵਿਖੇ ਰੇਲਵੇ ਅੰਡਰ ਬ੍ਰਿਜ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਗੜ੍ਹਸ਼ੰਕਰ ਦੇ ਬਸਿਆਲਾ ਵਿਖੇ ਮਨੁੱਖ ਰਹਿਤ ਲੈਵਲ ਕਰਾਸਿੰਗ ਸੀ-62 ‘ਤੇ ਸਮਰਪਿਤ ਰੇਲਵੇ ਸਟਾਫ਼ ਦੀ ਤਾਇਨਾਤੀ ਕਰਕੇ ਇਸ ਨੂੰ ਪੂਰੀ ਤਰ੍ਹਾਂ ਮਨੁੱਖੀ ਸੰਚਾਲਿਤ ਕਰਾਸਿੰਗ ਵਜੋਂ ਅਪਗ੍ਰੇਡ ਕਰਨ ਦੀ ਮੰਗ ਰੱਖੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਰੇਲਵੇ ਕ੍ਰਾਸਿੰਗਾਂ ’ਤੇ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਲਈ ਪੇਸ਼ ਕੀਤੇ ਪ੍ਰਸਤਾਵਾਂ ਨੂੰ ਵੀ ਜਲਦ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਲਾਚੌਰ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਵਰਗੀ ਵੱਡੀ ਮੰਗ ਵੀ ਰੇਲ ਮੰਤਰੀ ਦੇ ਧਿਆਨ ਵਿੱਚ ਲਿਆਂਦੀ। – ਰੇਲ ਮੰਤਰਾਲੇ ਦਾ ਧੰਨਵਾਦ ਅਤੇ ਮੰਤਰੀ ਦਾ ਭਰੋਸਾ ਇਸ ਮੌਕੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਨੰਗਲ ਵਿਖੇ ‘ਵੰਦੇ ਭਾਰਤ ਐਕਸਪ੍ਰੈਸ’ ਦਾ ਠਹਿਰਾਅ ਮਨਜ਼ੂਰ ਕੀਤਾ ਹੈ। ਨਾਲ ਹੀ ਸ਼੍ਰੀ ਅਨੰਦਪੁਰ ਸਾਹਿਬ ਅਤੇ ਮੋਹਾਲੀ ਦੇ ਰੇਲਵੇ ਸਟੇਸ਼ਨਾਂ ਦੇ ਅੱਪਗ੍ਰੇਡੇਸ਼ਨ ਦੇ ਕਾਰਜਾਂ ਲਈ ਵੀ ਉਨ੍ਹਾਂ ਰੇਲ ਮੰਤਰਾਲੇ ਅਤੇ ਮਾਣਯੋਗ ਰੇਲ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਐਮ.ਪੀ. ਕੰਗ ਨੂੰ ਪੂਰਾ ਭਰੋਸਾ ਦਿਵਾਇਆ ਕਿ ਰੇਲਵੇ ਮੰਤਰਾਲੇ ਨਾਲ ਸੰਬੰਧਿਤ ਉਨ੍ਹਾਂ ਦੇ ਹਲਕੇ ਦੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਜਲਦ ਤੋਂ ਜਲਦ ਅਤੇ ਸਕਾਰਾਤਮਕ ਕਾਰਵਾਈ ਕੀਤੀ ਜਾਵੇਗੀ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *