ਐਮ.ਪੀ ਸ਼ੇਰ ਸਿੰਘ ਘੁਬਾਇਆ ਅਤੇ ਕਾਂਗਰਸੀ ਆਗੂਆਂ ਨੇ  ਰਣਜੀਤ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ- 

Spread the love
ਸ੍ਰੀ ਮੁਕਤਸਰ ਸਾਹਿਬ, 28 ਅਗਸਤ (ਮਨਜੀਤ ਸਿੱਧੂ):- ਸੰਸਦ ਸ਼ੇਰ ਸਿੰਘ ਘੁਬਾਇਆ ਦੇ ਕਰੀਬੀ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਜਿਲ੍ਹਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਰਣਜੀਤ ਸਿੰਘ ਧਾਲੀਵਾਲ ਦੀ ਮਾਤਾ ਗੁਰਮੀਤ ਕੌਰ ਜੋ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ ਅੱਜ ਰਣਜੀਤ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ਼ ਉਨ੍ਹਾਂ ਦੇ ਗ੍ਰਹਿ ਗੋਨਿਆਣਾ ਰੋਡ ਵਿਖ਼ੇ ਪਹੁੰਚ ਕੇ ਮੈਂਬਰ ਪਾਰਲੀਮੈਂਟ ਸ੍ਰ: ਸ਼ੇਰ ਸਿੰਘ ਘੁਬਾਇਆ ਉਨ੍ਹਾਂ ਦੇ ਨਾਲ਼ ਕਾਂਗਰਸੀ ਆਗੂ ਬਲਤੇਜ ਸਿੰਘ ਬਰਾੜ, ਨੀਲਾ ਮੈਦਾਨ, ਬਲਰਾਜ ਸਿੰਘ ਦੀਪ ਸਿੰਘ ਵਾਲਾ, ਬਿੱਟੂ ਸਿੰਘ, ਗੁਰਜੰਟ ਸਿੰਘ ਨੇ ਧਾਲੀਵਾਲ ਪਰਿਵਾਰ ਦੇ ਨਾਲ਼ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਸਾਬਕਾ ਐਮ.ਐਲ.ਏ ਬੀਬੀ ਕਰਨ ਕੌਰ ਬਰਾੜ ਸਰਾਏਨਾਗਾ, ਭਾਈ ਜਸ਼ਨ ਚਹਿਲ, ਭਾਈ ਰੂਪੀ, ਮੋਹਕਮ ਸੰਧੂ, ਰਾਮ ਸਿੰਘ ਪੱਪੀ ਐਮ.ਸੀ, ਹਰਦੀਪ ਸਿੰਘ ਕਾਲਾ ਐਮ.ਸੀ, ਜਸਵਿੰਦਰ ਸਿੰਘ ਗੰਧੜ, ਹਰਬੰਸ ਸਿੰਘ ਸਿੱਧੂ ਨੇ ਵੀ ਧਾਲੀਵਾਲ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ। ਧਾਲੀਵਾਲ ਪਰਿਵਾਰ ਨੇ ਦੱਸਿਆ ਕਿ ਮਾਤਾ ਗੁਰਮੀਤ ਕੌਰ ਦੀ ਅੰਤਿਮ ਅਰਦਾਸ ਪਾਠ ਦਾ ਭੋਗ ਮਿਤੀ 30 ਅਗਸਤ ਦਿਨ ਐਤਵਾਰ ਸ਼ਿਵ ਸ਼ਕਤੀ ਹਾਲ ਜਲਾਲਾਬਾਦ ਰੋਡ ਵਿਖ਼ੇ ਹੋਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *