ਐਸਸੀ ਔਰਤਾਂ ਦੇ ਪੈਂਡਿੰਗ ਐਸਸੀ ਸਰਟੀਫਿਕੇਟ ਤੁਰੰਤ ਜਾਰੀ ਕੀਤੇ ਜਾਣ,ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ : ਬੇਗਮਪੁਰਾ ਟਾਈਗਰ ਫੋਰਸ ਜੇਕਰ ਗਰੀਬ ਲੋਕਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ : ਬੰਟੀ,ਰਾਜੂ, ਰਾਹੁਲ

Spread the love
ਹੁਸ਼ਿਆਰਪੁਰ/ਭੂੰਗਾ, 8 ਜੁਲਾਈ (ਤਰਸੇਮ ਦੀਵਾਨਾ ) – ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੇਗਮਪੁਰਾ ਟਾਈਗਰ ਫੋਰਸ ਦੇ ਹਲਕਾ ਸ਼ਾਮ ਚੁਰਾਸੀ ਦੇ ਪ੍ਰਧਾਨ ਬੰਟੀ ਹਰਿਆਣਾ, ਅਮਰੀਕ ਸਿੰਘ ਰਾਜੂ, ਰਾਹੁਲ ਕਲੋਤਾ, ਰਮਨ, ਰਵਿੰਦਰਾ, ਇਸ਼ਾਨ ਵੱਲੋਂ ਇਲਾਕੇ ਦੇ ਪੱਛੜੇ ਅਤੇ ਐਸ.ਸੀ. ਸਮਾਜ ਦੀਆਂ ਔਰਤਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦੇ ਹੱਲ ਲਈ ਨਾਇਬ ਤਹਿਸੀਲਦਾਰ ਭੂੰਗਾ (ਹੁਸ਼ਿਆਰਪੁਰ) ਦੀ ਗੈਰ ਹਾਜ਼ਰੀ ਵਿੱਚ ਉਹਨਾਂ ਦੇ ਰੀਡਰ ਇਕਬਾਲ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗਰੀਬ ਲੋਕਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਐਸਸੀ. ਔਰਤਾਂ ਦੇ ਐਸਸੀ ਸਰਟੀਫਿਕੇਟ ਦਫ਼ਤਰਾਂ ਵਿੱਚ ਧੂੜ ਫੱਕ ਰਹੇ ਹਨ। ਇਕੱਲੀ ਹੁਸ਼ਿਆਰਪੁਰ ਤਹਿਸੀਲ ਵਿੱਚ ਲੱਗਭੱਗ 38 ਹਜ਼ਾਰ ਅਤੇ ਟਾਂਡਾ, ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿੱਚ ਵੀ ਹਜ਼ਾਰਾਂ ਕੇਸ ਪੈਂਡਿੰਗ ਹਨ, ਜਿਸ ਕਾਰਨ ਔਰਤਾਂ ਪੈਨਸ਼ਨ ਲਈ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਪਾ ਰਹੀਆਂ। ਉਹਨਾਂ ਕਿਹਾ ਕਿ ਪੁਰਾਣੇ ਐਸ.ਸੀ. ਸਰਟੀਫਿਕੇਟ ਡਿਜੀਟਲ ਸਿਸਟਮ ਵਿੱਚ ਸ਼ੋਅ ਨਹੀਂ ਹੋ ਰਹੇ, ਜਿਸ ਕਾਰਨ ਲਾਭਪਾਤਰੀਆਂ ਨੂੰ ਨਵੇਂ ਸਿਰੇ ਤੋਂ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਹਨਾ ਕਿਹਾ ਕਿ ਇਹਨਾਂ ਨੂੰ ਤੁਰੰਤ ਆਨਲਾਈਨ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਰੋਜ਼ਾਨਾ 400-500 ਲਾਭਪਾਤਰੀ ਤਹਿਸੀਲਾਂ ਦੇ ਚੱਕਰ ਕੱਟ ਕੇ ਨਿਰਾਸ਼ ਪਰਤਦੇ ਹਨ। ਜੇਕਰ ਸਰਵਰ ਵਿੱਚ ਕੋਈ ਤਕਨੀਕੀ ਖ਼ਰਾਬੀ ਹੈ, ਤਾਂ ਇਹ ਸਰਟੀਫਿਕੇਟ ਪਟਵਾਰੀਆਂ ਰਾਹੀਂ ਸਬੰਧਤ ਪਿੰਡਾਂ ਦੇ ਸਰਪੰਚਾਂ/ਨੰਬਰਦਾਰਾਂ ਨੂੰ ਸੌਂਪੇ ਜਾਣ ਤਾਂ ਜੋ ਲੋਕਾਂ ਤੱਕ ਸਹੀ ਸਮੇਂ ‘ਤੇ ਪਹੁੰਚ ਸਕਣ। ਜੇਕਰ ਪ੍ਰਸ਼ਾਸਨ ਨੇ ਇਨ੍ਹਾਂ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ, ਤਾਂ ਬੇਗਮਪੁਰਾ ਟਾਈਗਰ ਫੋਰਸ ਇੱਕ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ, ਜਿਸਦੀ ਪੂਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਫੋਟੋ ਅਜਮੇਰ ਦੀਵਾਨਾ 
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *