ਐਸ.ਆਈ.ਆਰ. ਅਧੀਨ ਵੱਖ-ਵੱਖ ਸਕੂਲਾਂ ਵਿੱਚ ਲੱਗੇ ਵਿਸ਼ੇਸ਼ ਕੈਂਪ, 80 ਫ਼ੀਸਦੀ ਕੰਮ ਹੋਇਆ ਮੁਕੰਮਲ

Spread the love
ਸ੍ਰੀ ਕੀਰਤਪੁਰ ਸਾਹਿਬ,13 ਜੁਲਾਈ, (ਮਨਦੀਪ) ਭਾਰਤ ਦੇ ਮਾਣਯੋਗ ਮੁੱਖ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਤਹਿਤ 11 ਅਤੇ 12 ਜੁਲਾਈ 2026 ਨੂੰ ਕੀਰਤਪੁਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸਕੂਲਾਂ ਦੇ ਸਟਾਫ਼ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਦੇ ਸਹਿਯੋਗ ਨਾਲ ਗਿਣਤੀ ਫਾਰਮ ਭਰਵਾਉਣ ਅਤੇ ਉਨ੍ਹਾਂ ਨੂੰ ਆਨਲਾਈਨ ਅਪਲੋਡ ਕਰਨ ਦਾ ਕੰਮ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਪਵਨ ਖੁਰਾਣਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ, ਜਿੱਥੇ ਬੀ.ਐਲ.ਓ. ਦੇ ਸਹਿਯੋਗ ਨਾਲ ਕਰੀਬ 120 ਫਾਰਮ ਭਰ ਕੇ ਆਨਲਾਈਨ ਕੀਤੇ ਗਏ।ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦਲੀ ਖੁਰਦ ਅਤੇ ਸਰਕਾਰੀ ਹਾਈ ਸਕੂਲ ਮਹਿੰਦਲੀ ਖੁਰਦ ਦੇ ਸਟਾਫ਼ ਵੱਲੋਂ ਵੀ ਬੀ.ਐਲ.ਓ. ਦੇ ਨਾਲ ਮਿਲ ਕੇ ਕਰੀਬ 300 ਫਾਰਮ ਭਰ ਕੇ ਆਨਲਾਈਨ ਕੀਤੇ ਗਏ। ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਵੀ ਹੈਲਪ ਡੈਸਕ ਸਥਾਪਤ ਕੀਤਾ ਗਿਆ, ਜਿੱਥੇ ਲਗਭਗ 400 ਫਾਰਮ ਭਰੇ ਅਤੇ ਆਨਲਾਈਨ ਅਪਲੋਡ ਕੀਤੇ ਗਏ।ਸੈਕਟਰ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਕੂਲਾਂ ਦੇ ਸਟਾਫ਼ ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਉਨ੍ਹਾਂ ਦੇ ਸੈਕਟਰ ਦਾ ਕਰੀਬ 80 ਫ਼ੀਸਦੀ ਕੰਮ ਸਫਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਇਸ ਉਪਰਾਲੇ ਲਈ ਸਮੂਹ ਸਕੂਲ ਸਟਾਫ਼ ਅਤੇ ਬੀ.ਐਲ.ਓਜ਼ ਦਾ ਧੰਨਵਾਦ ਕਰਦਿਆਂ ਆਮ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਵੋਟਰ ਜਾਣਕਾਰੀ ਨੂੰ ਸਮੇਂ ਸਿਰ ਸਹੀ ਅਤੇ ਅਪਡੇਟ ਕਰਵਾਉਣ।ਇਸ ਮੌਕੇ ਵੱਖ-ਵੱਖ ਬੂਥਾਂ ਦੇ ਬੀ.ਐਲ.ਓ. ਅਤੇ ਸਕੂਲਾਂ ਦਾ ਸਟਾਫ਼ ਵੀ ਹਾਜ਼ਰ ਸੀ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *