ਐਸ.ਐਮ.ਓ. ਕੀਰਤਪੁਰ ਸਾਹਿਬ ਵੱਲੋਂ ਅੰਗ ਦਾਨ ਕਰਨ ਦੀ ਅਪੀਲ ਅੰਗ ਦਾਨ ਰਾਹੀਂ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਦਾ ਦਿੱਤਾ ਸੁਨੇਹਾ

Spread the love
ਸ੍ਰੀ ਕੀਰਤਪੁਰ ਸਾਹਿਬ, 21 ਅਗਸਤ,(ਮਨਦੀਪ)ਸਿਵਲ ਸਰਜਨ ਰੂਪਨਗਰ ਡਾ. ਬੌਬੀ ਘੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਅੰਗ ਦਾਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਐਸ.ਐਮ.ਓ. ਕੀਰਤਪੁਰ ਸਾਹਿਬ ਡਾ. ਹਰਿੰਦਰ ਸਿੰਘ ਨੇ ਲੋਕਾਂ ਨੂੰ ਅੰਗ ਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ।ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਅੰਗ ਦਾਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਮੌਤ ਤੋਂ ਬਾਅਦ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਕਾਰਨ ਲੋਕਾਂ ਦੇ ਮਨਾਂ ਵਿੱਚ ਅੰਗ ਦਾਨ ਸਬੰਧੀ ਕਈ ਤਰ੍ਹਾਂ ਦੇ ਭਰਮ ਅਤੇ ਡਰ ਮੌਜੂਦ ਹਨ, ਜਿਨ੍ਹਾਂ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਲੋਕ NOTTO ਦੇ ਵੈੱਬ ਪੋਰਟਲ ਰਾਹੀਂ ਅੰਗ ਦਾਨ ਸਬੰਧੀ ਡਿਜੀਟਲ ਸਹੁੰ ਚੁੱਕ ਸਕਦੇ ਹਨ। ਇਸ ਸਬੰਧੀ ਜਾਣਕਾਰੀ ਵਟਸਐਪ ਸਮੂਹਾਂ ਰਾਹੀਂ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੇ ਸਟਾਫ ਨਾਲ ਸਾਂਝੀ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਅੰਗ ਦਾਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਿਹਤ ਕਰਮਚਾਰੀਆਂ ਨੂੰ ਅੰਗ ਦਾਨ ਦੀ ਪ੍ਰਕਿਰਿਆ ਸਬੰਧੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਸੀਨੀਅਰ ਮੈਡੀਕਲ ਅਫਸਰ ਨੇ ਲੋਕਾਂ ਨੂੰ ਦਿਲ, ਜਿਗਰ, ਗੁਰਦੇ, ਪੈਨਕ੍ਰੀਅਸ, ਫੇਫੜੇ ਅਤੇ ਅੱਖਾਂ ਵਰਗੇ ਅੰਗ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਸਿਹਤਮੰਦ ਅੰਗ ਕਿਸੇ ਲੋੜਵੰਦ ਮਰੀਜ਼ ਵਿੱਚ ਟ੍ਰਾਂਸਪਲਾਂਟ ਕਰਕੇ ਉਸ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੰਗ ਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਹਰ ਵਿਅਕਤੀ ਨੂੰ ਇਸ ਨੇਕ ਕਾਰਜ ਪ੍ਰਤੀ ਜਾਗਰੂਕ ਹੋ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *