ਐਸ.ਬੀ.ਐੱਸ. ਨਗਰ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

Spread the love
ਨਵਾਂ ਸ਼ਹਿਰ, 21 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਐਸ.ਬੀ.ਐੱਸ. ਨਗਰ ਸ੍ਰੀ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ ਰਹੀ। ਇਸ ਤਹਿਤ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਵੱਖ-ਵੱਖ ਮਾਨਸਿਕ, ਸਰੀਰਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਰੌਚਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੁਸ਼ੀ ਦੀ ਭਾਵਨਾ ਨੂੰ ਸਮਝਣ ਅਤੇ ਪਹਿਚਾਣਨ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਤਸਵੀਰਾਂ, ਖੇਡਾਂ ਅਤੇ ਗੱਲਬਾਤ ਰਾਹੀਂ ਖੁਸ਼ੀ ਦੇ ਭਾਵ ਨੂੰ ਪਹਿਚਾਣਨ ਅਤੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੀ ਰੁਚੀ ਅਤੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਬੱਚਿਆਂ ਨੂੰ ਖੇਡ-ਖੇਡ ਵਿੱਚ ਵੱਖ-ਵੱਖ ਮਾਨਸਿਕ ਅਤੇ ਸਰੀਰਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਹੁਨਰਾਂ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੱਤਾ ਗਿਆ। ਮਾਪਿਆਂ ਨੂੰ ਵੀ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ, ਉਨ੍ਹਾਂ ਨਾਲ ਪਿਆਰ ਅਤੇ ਸਨੇਹ ਨਾਲ ਪੇਸ਼ ਆਉਣ ਅਤੇ ਬੱਚਿਆਂ ਨੂੰ ਸੁਰੱਖਿਅਤ ਤੇ ਖੁਸ਼ਹਾਲ ਮਾਹੌਲ ਦੇਣ ਸਬੰਧੀ ਜਾਗਰੂਕ ਕੀਤਾ ਗਿਆ।ਸ੍ਰੀ ਜਗਰੂਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਨੇ ਦੱਸਿਆ ਕਿ ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਸ਼ੁਰੂਆਤੀ ਸਿੱਖਣ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸ਼ੁਰੂਆਤੀ ਸਾਲ ਉਨ੍ਹਾਂ ਦੇ ਭਵਿੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ।ਇਸ ਮੌਕੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਖੇਡ-ਅਧਾਰਿਤ ਅਤੇ ਸਿੱਖਣਯੋਗ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਗਈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *