ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 03 ਅਗਸਤ ਤੋਂ ਸੁਰੂ ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁ ਵਜੀਫਾ ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ

Spread the love
ਕੁਰਾਲੀ , 23 ਜੁਲਾਈ (ਜਗਦੇਵ ਸਿੰਘ )=ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਐਸ.ਸੀ. ਲਾਭਪਾਤਰੀਆਂ ਨੂੰ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਮਿਤੀ 03-08-2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ  ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ।ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਚਾਹਵਾਨ ਐਸ.ਸੀ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ (7009982900, 8221024797) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *