ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

Spread the love
ਬਲਾਚੌਰ, 27 ਜੁਲਈ (ਜਤਿੰਦਰ ਪਾਲ ਸਿੰਘ ਕਲੇਰ )-ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ‘ਡ੍ਰੀਮ ਬਲੀਵ ਅਚੀਵ’ ਥੀਮ ਤਹਿਤ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਨਾਲ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਤੇ ਗਣੇਸ਼ ਵੰਦਨਾ ਨਾਲ ਹੋਈ। ਉਪਰੰਤ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਪ੍ਰਭਾਵਸ਼ਾਲੀ ਰੋਲ ਪਲੇਅ, ਮਿਊਜ਼ਿਕ ਟੀਚਰ ਸੁਖਬਿੰਦਰ ਸਿੰਘ ਵਲੋਂ ਪੇਸ਼ ਕੀਤੀ ਗਈ ਮਧੁਰ ਸੰਗੀਤਕ ਪੇਸ਼ਕਾਰੀ ਅਤੇ ਅੰਤ ਵਿਚ ਪੇਸ਼ ਕੀਤਾ ਜੋਸ਼ ਭਰਪੂਰ ਭੰਗੜਾ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ। ਸਮਾਗਮ ਦੀ ਵਿਸ਼ੇਸ਼ ਖ਼ਾਸੀਅਤ ਸਕੂਲ ਦੇ ਹੀ ਮਾਪਿਆਂ ਵਿਚੋਂ ਸਿੱਖਿਆ, ਉਦਯੋਗ, ਵਿਗਿਆਨ ਅਤੇ ਪ੍ਰਬੰਧਨ ਦੇ ਖੇਤਰਾਂ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀਆਂ ਚੁਣੀਆਂ ਚਾਰ ਸ਼ਖ਼ਸੀਅਤਾਂ ਯਸ਼ ਪਾਲ, ਅਵਨੀਸ਼, ਹੇਮੰਤ ਅਤੇ ਦੇਵ ਰਾਜ ਨੇ ਆਪਣੇ ਜੀਵਨ ਦੇ ਅਨੁਭਵ ਤੇ ਕੀਮਤੀ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਆਪਣੇ ਆਪ ‘ਤੇ ਵਿਸ਼ਵਾਸ ਰੱਖਣ ਤੇ ਦ੍ਰਿੜ੍ਹ ਇਰਾਦਿਆਂ ਨਾਲ ਆਪਣੇ ਟੀਚਿਆਂ ਨੂੰ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਪਿਆਂ ਨੂੰ ਵੀ ਬਦਲਦੇ ਸਮੇਂ ਵਿਚ ਬੱਚਿਆਂ ਦੀ ਸਹੀ ਪਰਵਰਿਸ਼, ਮਾਰਗਦਰਸ਼ਨ ਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਆਪਣੇ ਅਨਮੋਲ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੀਆਂ ਵਿਭਿੰਨ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਅਤੇ ਹਾਜ਼ਰ ਸਰੋਤਿਆਂ ਵਲੋਂ ਭਰਪੂਰ ਪ੍ਰਸ਼ੰਸਾ ਹਾਸਲ ਕੀਤੀ। ਇਸ ਦੌਰਾਨ ਜਮਾਤ ਪਹਿਲੀ ਤੋਂ ਚੌਥੀ ਦੇ ਅਕੈਡਮਿਕ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ 100 ਫ਼ੀਸਦੀ ਹਾਜ਼ਰੀ ਦਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਰੀਤੂ ਬੱਤਰਾ ਨੇ ਸਾਰੇ ਸਨਮਾਨਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *