ਐੱਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ; ਮਾਣਕਪੁਰ ਸ਼ਰੀਫ ਵਿਖੇ ਕੋਆਪ੍ਰੇਟਿਵ ਸੋਸਾਇਟੀ ਦਾ ਉਦਘਾਟਨ ਪਿੰਡ ਨਗਲੀਆ ਵਿਖੇ ਸ਼ਹੀਦ ਸੂਬੇਦਾਰ ਸੁਰਿੰਦਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Spread the love
ਕੁਰਾਲੀ 16 ਅਗਸਤ:(ਜਗਦੇਵ ਸਿੰਘ )ਮੈਂਬਰ ਪਾਰਲੀਮੈਂਟ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ ਸ਼ਰੀਫ ਵਿਖੇ ਕੋਆਪ੍ਰੇਟਿਵ ਸੋਸਾਇਟੀ ਦਾ ਉਦਘਾਟਨ ਵੀ ਕੀਤਾ ਗਿਆ।ਉਦਘਾਟਨ ਮੌਕੇ ਪਿੰਡ ਦੇ ਵੱਡੇ-ਬਜ਼ੁਰਗਾਂ, ਸਥਾਨਕ ਨੁਮਾਇੰਦਿਆਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਕੰਗ ਨੇ ਕਿਹਾ ਕਿ ਕੋਆਪ੍ਰੇਟਿਵ ਸੋਸਾਇਟੀ ਪਿੰਡ ਵਾਸੀਆਂ ਦੀਆਂ ਸਾਂਝੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਅਤੇ ਹੋਰ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਉਪਰੰਤ ਸ੍ਰੀ ਕੰਗ ਨੇ ਪਿੰਡ ਖਿਜ਼ਰਾਬਾਦ, ਨਗਲੀਆ, ਛੋਟੀ ਨੰਗਲ, ਵੱਡੀ ਨੰਗਲ ਅਤੇ ਪੱੜਛ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਥਾਨਕ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਹੋਰ ਲੋਕ ਹਿੱਤ ਨਾਲ ਸਬੰਧਤ ਮੰਗਾਂ ਨੂੰ ਧਿਆਨ ਨਾਲ ਸੁਣਿਆ। ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਇਆ ਗਿਆ, ਜਦਕਿ ਬਾਕੀ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।ਪਿੰਡ ਨਗਲੀਆ ਵਿਖੇ ਮੈਂਬਰ ਪਾਰਲੀਮੈਂਟ ਨੇ ਸ਼ਹੀਦ ਸੂਬੇਦਾਰ ਸੁਰਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ-ਸੁੱਖ ਸਾਂਝਾ ਕੀਤਾ ਅਤੇ ਦੇਸ਼ ਦੀ ਸੇਵਾ ਵਿੱਚ ਸ਼ਹੀਦ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਸਤਿਕਾਰ ਸਹਿਤ ਯਾਦ ਕੀਤਾ।ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *