ਐੱਸ.ਆਈ.ਆਰ. ਤਹਿਤ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਜ਼ਿਲ੍ਹਾ ਚੋਣ ਅਫ਼ਸਰ -ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਕੈਂਪ ਦਾ ਲਾਹਾ ਲੈਣ ਦੀ ਕੀਤੀ ਅਪੀਲ 

Spread the love
ਫ਼ਰੀਦਕੋਟ 17 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ ਕੀਤੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਦੇ ਸ਼ਡਿਊਲ ਵਿੱਚ ਤਬਦੀਲੀ ਕਰਨ ਉਪਰੰਤ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਿਤੀ 24.07.2026 ਤੱਕ ਚੱਲਣ ਵਾਲਾ ਇਨਿਊਮੀਰੇਸ਼ਨ ਫੇਜ਼ (ਘਰ-ਘਰ ਸਰਵੇ) ਹੁਣ ਮਿਤੀ 03.08.2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 19 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾਵੇਗਾ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਬਾਕੀ ਹੈ, ਉੱਥੇ ਇਕੱਤਰ ਕੀਤੇ ਗਏ ਫਾਰਮਾਂ ਨੂੰ ਤੁਰੰਤ ਡਿਜੀਟਾਈਜ਼ ਕਰਨ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾਣਗੇ। ਘੱਟ ਪ੍ਰਗਤੀ ਵਾਲੇ ਬੂਥਾਂ ‘ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *