ਐੱਸ ਡੀ ਕਾਲਜ ‘ਚ ਐਨਵਾਰਮੈਂਟ ਐਜੂਕੇਸ਼ਨ ਤੇ ਅੰਬੇਡਕਰ ਜੰਯਤੀ ਮਨਾਈ

Spread the love

ਕਪੂਰਥਲਾ, 16 ਅਪ੍ਰੈਲ ( ਕੌੜਾ ) – ਐਸ ਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਈਕੋ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਅਤੇ ਕਲੱਬ ਦੇ ਇੰਚਾਰਜ ਮੈਡਮ ਰਾਜਿੰਦਰ ਕੌਰ ਦੀ ਦੇਖ ਰੇਖ ਵਿੱਚ’ ਐਨਵਾਰਮੈਂਟ ਐਜੂਕੇਸ਼ਨ ਪ੍ਰੋਗਰਾਮ ‘ ਦੇ ਹੇਠ ਡਾ. ਅੰਬੇਦਕਰ ਜੰਯਤੀ ਨੂੰ ਮੁੱਖ ਰੱਖਦੇ ਹੋਏ ਕਾਲਜ ਕੈਂਪਸ ਵਿੱਚ ਔਸ਼ਧੀ ਪੌਦੇ ਲਗਾਏ ਗਏ। ਜਿਸ ਵਿੱਚ ਨਿੰਮ, ਐਲੋਵੇਰਾ, ਤੁਲਸੀ ਆਦਿ ਪੌਦੇ ਸਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਐਨ ਐੱਸ ਐੱਸ ਵਿਭਾਗ ਵੱਲੋਂ ਕਰਵਾਏ ਗਏ ਵਿਸ਼ੇਸ਼ ਲੈਕਚਰ ਵਿੱਚ ਵੀ ਭਾਗ ਲਿਆ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਜਾਣਕਾਰੀ ਹਾਸਲ ਕੀਤੀ । ਇਸ ਮੌਕੇ ਈਕੋ ਕਲੱਬ ਦੇ ਸਹਿਯੋਗੀ ਮੈਡਮ ਹਰਲੀਨ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *