ਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ 

Spread the love
ਮਮਦੋਟ 03 ਅਕਤੂਬਰ (ਸ਼ਰਮਾਂ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮਮਦੋਟ ਅਧੀਨ ਆਉਦੇੇ ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਜੋਨ ਪ੍ਰਧਾਨ ਮੰਗਲ ਸਿੰਘ ਸਵਾਈ ਕੇ  ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਸ਼ਾਮਲ ਹੋਏ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜੋਨ ਸਕੱਤਰ ਹਰਪਾਲ ਸਿੰਘ ਜਤਾਲਾ ਨੇ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਮਾਨ ਸਰਕਾਰ ਨੇ 15 ਅਕਤੂਬਰ ਤੱਕ ਦਾ ਸਮਾਂ ਲਿਆ ਹੈ ਅਤੇ ਜੇਕਰ ਸਮੇਂ ਸਿਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਵੱਡਾ ਸੰਘਰਸ਼ ਸ਼ੁਰੂ ਕਰਨਗੇ।ਮੀਟਿੰਗ ਚ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਚ ਕੀਤੇ ਗਏ ਮਾਮੂਲੀ ਵਾਧੇ ਨੂੰ ਰੱਦ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਕਣਕ ਦਾ ਰੇਟ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕੀਤਾ ਜਾਵੇ। ਇਸ ਤੋ ਇਲਾਵਾ ਮੀਟਿੰਗ ਚ ਲੋਕਾਂ ਨੂੰ ਜ਼ਹਿਰ ਖੁਆਉਣ ਵਾਲੇ ਰੇਹੜੀ, ਹੋਟਲਾਂ, ਹਲਵਾਈਆਂ ਆਦਿ ਤੇ ਕਾਰਵਾਈ ਕਰਨ ਵਾਲੇ ਨਿਧੱੜਕ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਨੂੰ ਸਰਕਾਰ ਵੱਲੋਂ ਮੁਅੱਤਲ ਕੀਤੇ ਜਾਣ ਦੀ ਵੀ ਨਿੰਦਾ ਕੀਤੀ ਗਈ।ਇਸ ਦੌਰਾਨ ਜੋਨ ਖਜਾਨਚੀ ਗੁਰਦਿਆਲ ਸਿੰਘ ਟਿੱਬੀ, ਮੀਤ ਪ੍ਰਧਾਨ ਰੂੜ ਚੰਦ ਪੁਰੀ,     ਸੁਖਦੇਵ ਸਿੰਘ ਨੋਲ, ਉੱਤਮ ਸਿੰਘ ਲੱਖਾ ਹਾਜ਼ੀ, ਗੁਰਦੀਪ ਸਿੰਘ ਪੋਜੋ ਕੇ , ਜਸਵੀਰ ਸਿੰਘ ਵੱਲੇਵਾਲਾ , ਸੇਵਕ ਜਤਾਲਾ, ਕਸ਼ਮੀਰ ਸਿੰਘ ਨਿਆਜੀਆ, ਹਰਜਿੰਦਰ ਸਿੰਘ ਖੰਬਾ ਆਦਿ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *