ਕਨੇਡਾ ਦੀ ਫੇਰੀ ਤੋਂ ਪਰਤੇ ਜਥੇਦਾਰ ਗਿਆਨੀ ਪਰਮਜੀਤ ਸਿੰਘ ਖ਼ਾਲਸਾ ਦਾ ਬਰਨਾਲਾ ਪਹੁੰਚਣ ’ਤੇ ਜ਼ੋਰਦਾਰ ਸਵਾਗਤ

Spread the love
ਬਰਨਾਲਾ, 5 ਸਤੰਬਰ 2026 | ਬਲਵੰਤ ਸਿੰਘ ਸਿੱਧੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਗਿਆਨੀ ਪਰਮਜੀਤ ਸਿੰਘ ਖ਼ਾਲਸਾ ਬਰਨਾਲਾ ਵਾਲਿਆਂ ਦੇ ਕਨੇਡਾ ਦੀ ਫੇਰੀ ਤੋਂ ਵਾਪਸ ਬਰਨਾਲਾ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਸੰਗਤ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜਥੇਦਾਰ ਸੰਤ ਬਲਵੀਰ ਸਿੰਘ ਘੁੰਨਸ, ਸੁਰਜੀਤ ਸਿੰਘ ਠੀਕਰੀਵਾਲ, ਮੈਨੇਜਰ ਸਾਹਿਬ, ਨਵੇਂ ਪੀ.ਏ. ਭਾਈ ਜਰਨੈਲ ਸਿੰਘ ਜੀ ਡੂਡੀਆ, ਪੁਰਾਣੇ ਪੀ.ਏ. ਸਾਹਿਬ, ਖ਼ਜ਼ਾਨਚੀ ਕੁੱਬੇ ਸਾਹਿਬ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸੰਗਤ ਵੱਲੋਂ ਜਥੇਦਾਰ ਗਿਆਨੀ ਪਰਮਜੀਤ ਸਿੰਘ ਖ਼ਾਲਸਾ ਨੂੰ ਕਨੇਡਾ ਦੀ ਫੇਰੀ ਤੋਂ ਵਾਪਸੀ ’ਤੇ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਅਤੇ ਸੰਗਤ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *