ਕਰਮਸਰ ਰਾੜਾ ਸਾਹਿਬ ਪੁਲ ਦੀ ਮਨਜ਼ੂਰੀ ਸੰਸਦ ਮੈਂਬਰ ਦੀ ਸਿਫ਼ਾਰਸ਼ ਨਾਲ ਮਿਲੀ, ਕ੍ਰੈਡਿਟ ਦੀ ਰਾਜਨੀਤੀ ਨਹੀਂ ਕਰਦੇ: ਡਾ. ਅਮਰ ਸਿੰਘ ਡਾ. ਅਮਰ ਸਿੰਘ ਦੇ ਯਤਨਾਂ ਨਾਲ ਹੀ ਪੁਲ ਅਤੇ ਕਈ ਅਹਿਮ ਸੜਕਾਂ ਮਨਜ਼ੂਰ ਹੋਈਆਂ: ਲਖਵੀਰ ਸਿੰਘ ਲੱਖਾ

Spread the love
ਦੋਰਾਹਾ, 18 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ)=ਕਰਮਸਰ ਰਾੜਾ ਸਾਹਿਬ ਵਿਖੇ ਬਣੇ ਨਵੇਂ ਪੁਲ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਪੁਲ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY) ਤਹਿਤ ਸੰਸਦ ਮੈਂਬਰ ਦੀ ਸਿਫ਼ਾਰਸ਼ ਤੋਂ ਬਾਅਦ ਹੀ ਮਨਜ਼ੂਰ ਹੋਇਆ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਕਸਦ ਲੋਕਾਂ ਨੂੰ ਸਹੂਲਤਾਂ ਦੇਣਾ ਹੈ, ਨਾ ਕਿ ਉਨ੍ਹਾਂ ‘ਤੇ ਕ੍ਰੈਡਿਟ ਦੀ ਰਾਜਨੀਤੀ ਕਰਨੀ।ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕਰਮਸਰ ਰਾੜਾ ਸਾਹਿਬ ਪੁਲ ਦੇ ਨਿਰਮਾਣ ਲਈ ਡਾ. ਅਮਰ ਸਿੰਘ ਨੇ ਲਗਾਤਾਰ ਯਤਨ ਕੀਤੇ, ਜਿਸ ਕਾਰਨ ਇਹ ਪ੍ਰੋਜੈਕਟ ਮਨਜ਼ੂਰ ਹੋਇਆ ਅਤੇ ਅੱਜ ਲੋਕਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਦੇ ਕਾਰਜਕਾਲ ਦੌਰਾਨ ਰਾੜਾ ਸਾਹਿਬ ਤੋਂ ਮਲੌਦ, ਪੁਲੀ ਤੋਂ ਗੋਸਲਾਂ ਅਤੇ ਪਾਇਲ ਘੁਡਾਣੀ ਤੋਂ ਬਿਲਾਸਪੁਰ ਤੱਕ 18 ਫੁੱਟ ਚੌੜੀਆਂ ਸੜਕਾਂ ਸਮੇਤ ਕਈ ਵਿਕਾਸ ਕਾਰਜ ਵੀ ਮਨਜ਼ੂਰ ਹੋਏ ਅਤੇ ਪੂਰੇ ਕੀਤੇ ਗਏ। ਡਾ. ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2021 ਵਿੱਚ ਇਸ ਪੁਲ ਸਮੇਤ ਤਿੰਨ ਪੁਲਾਂ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਸ਼ੀ ਪੱਤਰ ਭੇਜੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਕਿਸੇ ਵੀ ਪੁਲ ਜਾਂ ਸੜਕ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਸੰਸਦ ਮੈਂਬਰ ਦੀ ਸਿਫ਼ਾਰਸ਼ ਤੋਂ ਬਾਅਦ ਹੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਸਬੰਧੀ ਸ਼ੱਕ ਜਤਾਉਂਦਾ ਹੈ ਤਾਂ ਉਹ ਆਪਣਾ ਸਿਫ਼ਾਰਸ਼ੀ ਪੱਤਰ ਅਤੇ ਸੰਬੰਧਿਤ ਦਸਤਾਵੇਜ਼ ਵੀ ਜਨਤਕ ਕਰਨ ਲਈ ਤਿਆਰ ਹਨ। ਆਮ ਆਦਮੀ ਪਾਰਟੀ ਵੱਲੋਂ ਪੁਲ ਦਾ ਸਿਹਰਾ ਲੈਣ ਦੇ ਦਾਅਵਿਆਂ ‘ਤੇ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲੋਂ ਵੱਧ ਉਨ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਲੋਕ ਅਸਲ ਹਕੀਕਤ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਕੰਮ ਨੂੰ ਤਰਜੀਹ ਦਿੱਤੀ ਹੈ, ਨਾ ਕਿ ਇਸ਼ਤਿਹਾਰਬਾਜ਼ੀ ਨੂੰ। ਡਾ. ਅਮਰ ਸਿੰਘ ਨੇ ਵੀ ਕਿਹਾ ਕਿ ਉਹ ਕਦੇ ਵੀ ਕ੍ਰੈਡਿਟ ਦੀ ਰਾਜਨੀਤੀ ਵਿੱਚ ਨਹੀਂ ਪਏ ਅਤੇ ਨਾ ਹੀ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਹੋਰ ਵਿਕਾਸ ਕਾਰਜਾਂ ਦਾ ਸਿਹਰਾ ਲੈਣਾ ਚਾਹੁੰਦਾ ਹੈ ਤਾਂ ਇਹ ਉਸ ਦੀ ਸੋਚ ਹੈ, ਪਰ ਲੋਕਾਂ ਸਾਹਮਣੇ ਸੱਚਾਈ ਰੱਖਣਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਖੁਸ਼ੀ ਇਹ ਹੈ ਕਿ ਪੁਲ ਬਣਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੀ ਵੱਡੀ ਸਹੂਲਤ ਮਿਲੀ ਹੈ।ਉਦਘਾਟਨ ਸਮਾਰੋਹ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਦੇਰ ਨਾਲ ਮਿਲੀ, ਜਦਕਿ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਜਦੋਂ ਕੋਈ ਵਿਕਾਸ ਕਾਰਜ ਲੋਕਾਂ ਲਈ ਸਮਰਪਿਤ ਹੋ ਜਾਂਦਾ ਹੈ ਤਾਂ ਉਹੀ ਉਸ ਦਾ ਅਸਲ ਉਦਘਾਟਨ ਹੁੰਦਾ ਹੈ। ਦੋਵਾਂ ਆਗੂਆਂ ਨੇ ਭਾਰਤ ਸਰਕਾਰ, ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਗੇ ਵੀ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *