ਕਾਂਗਰਸ ਐਸੀ ਡਿਪਾਰਟਮੈਂਟ ਵੱਲੋਂ ਮੁੱਖ ਮੰਤਰੀ ਦਾ ਫੂਕਿਆ ਗਿਆ ਪੁਤਲਾ

Spread the love
ਅੰਮ੍ਰਿਤਸਰ /ਪਠਾਨਕੋਟ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) =ਜ਼ਿਲ੍ਹਾ ਪਠਾਨਕੋਟ ਹਲਕਾ ਭੋਆ ਕਾਂਗਰਸ ਪਾਰਟੀ ਐਸੀ ਡਿਪਾਰਟਮੈਂਟ ਚੇਅਰਮੈਨ ਸਤੀਸ਼ ਕੁਮਾਰ (ਜੱਟ ਪੰਮਾ) ਕੁਲਜੀਤ ਸੈਣੀ ਅਤੇ ਉਹਨਾ ਦੀ ਟੀਮ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਸਤੀਸ਼ ਕੁਮਾਰ ਜੱਟ ਪੰਮਾ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਅਤੇ ਐੱਸ.ਸੀ. ਵਿਭਾਗ ਪੰਜਾਬ ਦੇ ਪ੍ਰਭਾਰੀ  ਸੁਧੀਰ ਚੌਧਰੀ , ਸਹਿ ਪ੍ਰਭਾਰੀ  ਮਨੀ ਰਾਮ  ਅਤੇ ਐੱਸ.ਸੀ. ਵਿਭਾਗ ਪੰਜਾਬ ਦੇ ਚੇਅਰਮੈਨ  ਗੁਰਪ੍ਰੀਤ ਸਿੰਘ  ਲੱਕੀ ਪੱਖੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨੀਂ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉੱਤੇ ਹੋਏ ਪੁਲਿਸ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਸਫਾਈ ਕਰਮਚਾਰੀਆਂ ਨਾਲ ਹੋਏ ਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਮਜ਼ਦੂਰਾਂ, ਸਫਾਈ ਕਰਮਚਾਰੀਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਲੋਕਤੰਤਰਿਕ ਢੰਗ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।ਧਰਨੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਸਫਾਈ ਕਰਮਚਾਰੀਆਂ, ਦਲਿਤ ਸਮਾਜ ਅਤੇ ਹਰ ਵੰਚਿਤ ਵਰਗ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਅੱਗੇ ਵੀ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ। ਅਸੀਂ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹਾਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *