ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਰਨ ਬੁਰਜ ਨੇ ਵਰਕਰਾਂ ਨਾਲ ਕੀਤੀ ਮੁਲਾਕਾਤ 

Spread the love

 ਸਰਾਏ ਅਮਾਨਤ ਖਾਂ, 8 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਪੰਜਾਬ ‘ਚ ਭਾਵੇਂ ਕਿ ਵਿਧਾਨ ਸਭਾ ਚੋਣਾਂ ‘ਚ ਦੋ ਸਾਲ ਬਾਕੀ ਹਨ। ਪਰ ਲੋਕ ਅੱਜ ਤੋਂ ਹੀ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਲਈ ਤਿਆਰ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨਬੀਰ ਸਿੰਘ ਬੁਰਜ ਨੇ ਸਰਹੱਦੀ ਪਿੰਡ ਲਹੀਆ ਤੋਂ ਗੁਰਮੇਜ ਸਿੰਘ ਲਹੀਆ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਗੱਲਬਾਤ ਕਰਦਿਆ ਕੀਤਾ। ਉਨ੍ਹਾਂ  ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ‘ਚ ਪੂਰੀ ਤਰ੍ਹਾ ਮਜ਼ਬੂਤ ਤੇ ਇਕਜੁਟ ਹੈ ਤੇ ਆਉਣ ਵਾਲੀਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਤੋਂ ਇਲਾਵਾ ਲੁਧਿਆਣਾ ਦੀ ਜ਼ਿਮਨੀ ਚੋਣ ਲੜਣ ਲਈ ਤਿਆਰ ਬਰ ਤਿਆਰ ਹਨ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕਾ ਨੂੰ ਜ਼ਰੂਰੀ ਸਹੂਲਤਾਂ ‘ਤੇ ਕੀ ਦੇਣੀਆ ਸਨ ਸਗੋਂ ਨਸ਼ਿਆਂ, ਬੇਰੁਜ਼ਗਾਰੀ ਤੇ ਗੈਗਸਟਰਵਾਦ ਨੂੰ ਉਤਸ਼ਾਹ ਦਿੱਤਾ ਹੈ। ਜਿਸ ਕਰਕੇ ਹਰ ਇੱਕ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਗੇ। ਇਸ ਮੌਕੇ ਗੁਰਮੇਜ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਗੁਰਮੇਜ ਸਿੰਘ ਲਹੀਆ,ਬਲਦੇਵ ਸਿੰਘ,ਮਲਕੀਤ ਸਿੰਘ ਗਹਿਰੀ,ਗੁਰਲਾਲ ਸਿੰਘ, ਜੋਬਨਜੀਤ ਸਿੰਘ ਢਿੱਲੋਂ,ਸਾਬ ਸਿੰਘ, ਕੁਲਦੀਪ ਸਿੰਘ,ਮੇਜਰ ਸਿੰਘ,ਵਰਿੰਦਰ ਸਿੰਘ, ਗੁਲਜਾਰ ਸਿੰਘ, ਜੋਰਾਵਰ ਸਿੰਘ, ਗੁਰਪ੍ਰੀਤ ਸਿੰਘ,ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਕੇਵਲ ਸਿੰਘ ਆਦਿ  ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *