ਕਾਮਰੇਡਾਂ ਵੱਲੋਂ ਜੱਥਾ ਮਾਰਚ  ਹਰ ਇੱਕ ਲਈ ਰੁਜ਼ਗਾਰ ਸਮੇਂ ਦੀ ਸਭ ਤੋਂ ਵੱਡੀ ਲੋੜ – ਦਵਿੰਦਰ ਸੋਹਲ 

Spread the love
ਝਬਾਲ, 18 ਅਗਸਤ (ਮੱਖਣ ਮਨੋਜ )ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਅੱਜ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਝਬਾਲ ਚੌਂਕ ਤੋਂ ਵਿਸ਼ਾਲ ਜਥਾ ਮਾਰਚ ਮੋਟਰਸਾਈਕਲਾਂ, ਗੱਡੀਆਂ ਤੇ ਖੇਮਕਰਨ ਵੱਲ ਤੋਰਿਆ ਗਿਆ। ਇਸ ਜਥੇ ਦੀ ਅਗਵਾਈ ਕਾਮਰੇਡ ਮਨਜੀਤ ਸਿੰਘ ਢੰਡ, ਸੁਲੱਖਣ ਸਿੰਘ ਗੰਡੀਵਿੰਡ, ਸੁਰਿੰਦਰ ਸਿੰਘ ਬਿੱਲਾ, ਜਗਤਾਰ ਸਿੰਘ ਜੱਗਾ ਵੱਲੋਂ ਕੀਤੀ ਗਈ। ਝਬਾਲ ਤੇ ਗੱਗੋਬੂਹਾ, ਸੁਰਸਿੰਘ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਤੇ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਅੱਜ ਦੇਸ਼ ਦੀ ਮਿਹਨਤਕਸ਼ ਜਨਤਾ ਦੀ ਲੋੜ ਹੈ ਕਿ ਸਭ ਮੁੰਡੇ ਕੁੜੀਆਂ ਨੂੰ ਕੰਮ/ ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਚੰਗੀ ਜ਼ਿੰਦਗੀ ਜਿਉਣ ਲਈ ਚੰਗਾ ਮਿਹਨਤਾਨਾ ਕਾਨੂੰਨੀ ਰੂਪ ਵਿੱਚ ਦਿੱਤਾ ਜਾਵੇ। ਇਸ ਨਾਲ ਹੀ ਪੰਜਾਬ ਤੇ ਭਾਰਤ ਦੇ ਹੋਰ ਰਾਜਾਂ ਵਿੱਚ ਨਸ਼ਾਖੋਰੀ, ਗੈਂਗਸਟਰਵਾਦ, ਚੋਰੀਆਂ, ਡਾਕਿਆਂ, ਲੁੱਟਾਂ ਖੋਹਾਂ ਸਮੇਤ ਸਮਾਜਿਕ ਬੁਰਾਈਆਂ ਦਾ ਖਾਤਮਾ ਹੋ ਸਕਦਾ ਹੈ। ਉਹਨਾਂ ਕਿਹਾ ਕਿ ਅੱਜ ਹਰ ਫ਼ਸਲ ਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਹੋਵੇ। ਮਜ਼ਦੂਰ ਵਿਰੋਧੀ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ। ਨਰੇਗਾ ਕਾਨੂੰਨ ਪਹਿਲੇ ਰੂਪ ਵਿੱਚ ਮੁੜ ਬਹਾਲ ਕੀਤਾ ਜਾਵੇ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ ਤੇ ਪੰਜਾਬ ਦੇ ਪਾਣੀਆਂ ਤੇ ਪੰਜਾਬ ਦਾ ਸੰਪੂਰਨ ਹੱਕ ਹੋਵੇ। ਪੰਜਾਬ ਸਮੇਤ ਸਭ ਰਾਜਾਂ ਨੂੰ ਵੱਧ ਅਧਿਕਾਰ ਦਿੱਤੇ ਜਾਣ। ਉਹਨਾਂ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਅੱਜ ਸਿਰਫ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ ਜਿਸ ਨਾਲ ਸਾਡੇ ਮਜ਼ਦੂਰ, ਕਿਸਾਨ ਛੋਟੇ ਤੇ ਕਾਰੋਬਾਰੀਆਂ ਦਾ ਗਲ਼ਾ ਘੁੱਟਿਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਗੰਡੀਵਿੰਡ, ਸੁਖਵੰਤ ਸਿੰਘ ਮੰਨਣ, ਕੰਵਲਜੀਤ ਸਿੰਘ ਢਿੱਲੋਂ, ਪੰਜਾਬ ਸਿੰਘ ਕਸੇਲ, ਤਰਸੇਮ ਸਿੰਘ ਝਬਾਲ, ਕੁਲਦੀਪ ਸਿੰਘ ਮੈਂਬਰ, ਅਰਵਿੰਦ ਗੁਪਤਾ, ਜਸਪਾਲ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਸਰਾਂ ਸਮੇਤ ਕਈ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *