ਕਾਰ ਦੇ ਪਿੱਛੇ ਕਾਰ ਟਕਰਾਉਣ ਨਾਲ ਵਾਪਰਿਆ ਹਾਦਸਾ  ਜਾਨੀ ਨੁਕਸਾਨ ਦਾ ਬਚਾਅ  ਵਾਹਨਾਂ ਦਾ ਹੋਈਆ ਭਾਰੀ ਨੁਕਸਾਨ 

Spread the love
ਕਾਠਗੜ੍ਹ 31 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਨੈਸ਼ਨਲ ਤੇ ਨੇੜੇ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਰੈਲਮਾਜਰਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਦੱਸਿਆ ਕਿ ਉਨ੍ਹਾਂ ਨੂੰ ਐਮ ਡੀ ਟੀ ਡਿਵਾਇਜ ਤੋਂ ਸੂਚਨਾ ਪ੍ਰਾਪਤ ਹੋਈ ਕਿ  ਐਕਸੀਡੈਂਟ ਹੋ ਗਿਆ ਹੈ ਤਾਂ ਜੋ ਤਰੁੰਤ ਜਾ ਕੇ ਦੇਖਿਆ ਕਿ ਇੱਕ ਬਲੀਨੋ ਕਾਰ ਜਿਸ ਦਾ ਨੰਬਰ ਪੀ ਬੀ 78 ਬੀ 0845  ਜਿਸ ਗੁਪੇਸ਼ ਮਲਹੋਤਰਾ ਪੁੱਤਰ ਸੰਦੀਪ ਕੁਮਾਰ ਮਲਹੋਤਰਾ ਵਾਸੀ ਬੰਗਾ ਚਲਾ ਰਿਹਾ ਸੀ ਜੋ ਰੋਪੜ੍ਹ ਸਾਇਡ ਨੂੰ ਜਾਣ ਵਾਸਤੇ ਆਪਣੀ ਬਲੀਨੋ ਕਾਰ ਨੂੰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੇ  ਕੱਟ ਤੋਂ ਨੈਸ਼ਨਲ ਹਾਈਵੇ ਤੇ ਚੜ੍ਹਾ ਰਿਹਾ ਸੀ ਅਤੇ ਇਸੇ ਦੌਰਾਨ ਇੱਕ ਕਰੇਟਾਂ ਗੱਡੀ ਜਿਸ ਦਾ ਨੰਬਰ ਐਚ ਆਰ 49 ਜੀ ਜਿਸ ਨੂੰ ਮਲਕੀਤ ਸਿੰਘ ਪੁੱਤਰ ਉੱਤਮ ਸਿੰਘ ਵਾਸੀ ਪੰਚਕੂਲਾ ਹਰਿਆਣਾ ਚਲਾ ਰਿਹਾ ਸੀ ਜਦੋਂ ਇਹ ਕਾਰਾਂ ਉਪਰੋਕਤ ਸਥਾਨ ਤੇ ਪਹੁੰਚੀਆਂ ਤਾਂ ਕਰੇਟਾਂ ਗੱਡੀ ਬਲੀਨੋ ਗੱਡੀ ਦੇ ਪਿੱਛੇ ਜਾ ਟਕਰਾਈ ਜਿਸ ਨਾਲ ਦੋਵੇਂ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਈਆਂ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐਸ ਐਸ ਐਫ ਟੀਮ ਵਲੋਂ ਕਾਰਾਂ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ।ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਇੰਚਾਰਜ ਨੂੰ ਸੂਚਿਤ ਕਰ ਦਿੱਤਾ ਗਿਆ ਹੈ
ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *