ਜਿਸ ’ਚ ਜ਼ਿਲਾ ਫ਼ਰੀਦਕੋਟ ਦੇ ਕਿਸਾਨਾਂ ਦਾ ਭਾਰੀ ਇਕੱਠ ਕੀਤਾ ਗਿਆ ਜਿੱਥੇ ਅੱਜ ਜਗਜੀਤ ਸਿੰਘ ਡੱਲੇਵਾਲ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਲੜਾਈ ਐਮ.ਐਸ.ਪੀ. ਦੀ ਹੈ ਜੋ ਸਾਡੀ ਇਹ ਮੰਗ ਪੂਰੀ ਹੋਣ ਤੱਕ ਜਾਰੀ ਰਹੇਗੀ, ਪਰ ਪੰਜਾਬ ਸਰਕਾਰ ਵਲੋਂ ਕਾਇਰਤਾ ਵਾਲੀਆਂ ਹਰਕਤਾਂ ਕੀਤੀਆਂ ਜਿਨ੍ਹਾਂ ਵਲੋਂ ਮੀਟਿੰਗ ’ਚ ਬੁਲਾ ਕੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ ਅਤੇ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਫ਼ਸਲੀ ਵਿਭਿੰਨਤਾ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਹਰ ਫ਼ਸਲ ’ਤੇ ਐਮ.ਐਸ.ਪੀ. ਮਿਲੇਗੀ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਝੋਨੇ ਦੀ ਫ਼ਸਲ ਦੇ ਚੱਕਰ ’ਚੋਂ ਕਿਸਾਨ ਨਹੀਂ ਨਿਕਲ ਸਕਣਗੇ, ਜਿਸ ਨਾਲ ਆਉਣ ਵਾਲੇ 15 ਸਾਲਾਂ ’ਚ ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਬਹੁਤ ਨੀਵੇਂ ਪੱਧਰ ’ਤੇ ਚਲਾ ਜਾਵੇਗਾ। ਜਿਸ ਨਾਲ ਪੰਜਬ ਦੇ ਲੋਕ ਪਾਣੀ ਤੋਂ ਵੀ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ 10 ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਰ ਵੀ ਜ਼ਿੰਮੇਵਾਰੀ ਵੱਧ ਗਈ ਹੈ, ਜਦੋਂ ਦੇ ਪੰਜਬ ਦੇ ਲੋਕਾਂ ਨੇ ਉਸ ਨੂੰ ਬਾਪੂ ਦਾ ਦਰਜਾ ਦਿੱਤਾ ਹੈ ਜਿਨ੍ਹਾਂ ਕਰਕੇ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਹਰਿਆਣਾ ਤੋਂ ਅਭਿਮਨਿਯੁ ਕੋਹਾੜ, ਸੁਰਜੀਤ ਸਿੰਘ ਹਰਦੋ ਝੰਡੇ, ਬਲਦੇਵ ਸਿੰਘ ਸੰਦੋਹਾ, ਲਵਜੀਤ ਸਿੰਘ ਮੋਗਾ, ਇੰਦਰਜੀਤ ਸਿੰਘ ਘਣੀਆ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਨੈਬ ਸਿੰਘ ਸ਼ੇਰ ਸਿੰਘ ਵਾਲਾ ਆਦਿ ਹਾਜ਼ਰ ਸਨ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

