ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਆਯੂਸ਼ ਗੋਇਲ

Spread the love
ਤਪਾ, 30 ਸਤੰਬਰ (ਗੋਲਡੀ ਵਿਆਸ) ਡਿਪਟੀ ਕਮਿਸ਼ਨਰ ਬਰਨਾਲ ਸ੍ਰੀ  ਹਰਪ੍ਰੀਤ ਸਿੰਘ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸੈਕਟਰੀ ਮਾਰਕਿਟ ਕਮੇਟੀ ਤਪਾ ਅਤੇ ਭਦੌੜ, ਸਹਾਇਕ ਫ਼ੂਡ ਸਪਲਾਈ ਅਫ਼ਸਰ ਤਪਾ ਅਤੇ ਭਦੌੜ, ਵੱਖ-2 ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਓਹਨਾਂ ਵਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਖੇਤਬਾੜੀ ਅਧਿਕਾਰੀਆਂ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਉਪਰੰਤ ਉਨ੍ਹਾਂ ਵੱਲੋਂ ਸਬ ਡਵੀਜ਼ਨ ਤਪਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਸ਼ੈਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮੁੱਖ ਮਕਸਦ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਵਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੌਰਾਨ ਐਸ.ਡੀ.ਐਮ. ਆਯੂਸ਼ ਗੋਇਲ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਛਾਂ, ਬਿਜਲੀ ਅਤੇ ਵਾਸ਼ਰੂਮਾਂ ਦੇ ਲੋੜੀਂਦੇ ਸੁਚੱਜੇ ਪ੍ਰਬੰਧ ਤੁਰੰਤ ਪੂਰੇ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਤਪਾ ਸ੍ਰੀ ਬੇਅੰਤ ਸਿੰਘ, ਫ਼ੂਡ ਸਪਲਾਈ ਇੰਸਪੈਕਟਰ, ਸ੍ਰੀ ਹਰਦੀਪ ਸਿੰਘ ਸੈਕਟਰੀ ਮਾਰਕਿਟ ਕਮੇਟੀ ਤਪਾ, ਸ੍ਰੀ ਮੁਨੀਸ਼ ਕੁਮਾਰ ਪ੍ਰਧਾਨ ਆੜਤੀਆ ਐਸੋਸੀਏਸ਼ਨ ਭਦੌੜ ਅਤੇ ਹੋਰ ਸੰਬੰਧਿਤ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *