ਕਿਸਾਨ ਝੋਨੇ ਦੇ ਬੋਨੇ ਰੋਗ ਤੋ ਸੁਚੇਤ ਹੋਣ ਸਮੱਸਿਆ ਪੈਣ ਤੇ ਖੇਤੀਬਾੜੀ ਵਿਭਾਗ ਨਾਲ ਸਪੰਰਕ ਕਰਨ: ਡਾ. ਗੁਰਪ੍ਰੀਤ ਸਿੰਘ

Spread the love
ਫਰੀਦਕੋਟ 11 ਅਗਸਤ (ਗੁਰਦੀਪ ਸਿੰਘ ਢਿੱਲੋਂ ) ਨੇੜਲੇ ਪਿੰਡ ਫਿੱਡੇ ਕਲਾਂ ਵਿਖੇ ਆਤਮਾ ਅਧੀਨ ਫੀਲਡ ਡੇ ਦਾ ਆਯੋਜਿਨ ਕੀਤਾ ਗਿਆ, ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਕੋਟਕਪੂਰਾ , ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਤੇ ਡਾ. ਜਗਮੀਤ ਸਿੰਘ ਬੀ.ਟੀ.ਐਮ ਵੱਲੋ ਸਮੂਲੀਅਤ ਕੀਤੀ ਗਈ।ਕੈਂਪ ਦੀ ਸੁਰੂਆਤ ਕਰਦਿਆ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰ ਸਾਉਣੀ ਦੀ ਮੋਜੂਦਾ ਫਸਲ ਝੋਨੇ ਦੇ ਰੋਗਾ/ਬਿਮਾਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਕਿਸਾਨਾਂ ਨੂੰ ਝੋਨੇ ਦੇ ਬੋਨੇ ਰੋਗ ਦੀ ਪਛਾਣ ਤੇ ਰੋਕਥਾਮ ਸਬੰਧੀ ਜਾਣੂ ਕਰਵਾਇਆ ਤੇ ਪੱਤਾ ਲਪੇਟ ਸੁੰਡੀ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ ਕੁ ਫੀਲਡ ਸਾਡੇ ਵੱਲੋ ਵਿਜਟ ਕੀਤੇ ਗਏ ਹਨ ਉਹਨਾ ਵਿੱਚ ਕਿਤੇ ਵੀ ਅਜਿਹਾ ਹਮਲਾ ਦੇਖਣ ਵਿੱਚ ਨਹੀ ਪਾਇਆ ਗਿਆ, ਜੇਕਰ ਕਿਸੇ ਕਿਸਾਨ ਦੇ ਖੇਤ ਵਿੱਚ ਅਜਿਹਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਕਿਸਾਨ ਤੁਰੰਤ ਆਪਣੇ ਨੇੜਲੇ ਖੇਤੀਬਾੜੀ ਦਫਤਰ ਨਾਲ ਸਪੰਰਕ ਕਰਨ ਤੇ ਸਿਫਾਰਸ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ ਕਰਨ।ਕੈਂਪ ਦੌਰਾਨ ਸ੍ਰੀ ਰਾਜਾ ਸਿੰਘ ਏ.ਟੀ.ਐਮ ਵੱਲੋ ਕਿਸਾਨਾਂ ਨੂੰ ਖੇਤਾਂ ਦੀ ਉਪਜਾਊ ਸਕਤੀ ਦੇ ਵਾਧੇ ਵੱਲ ਧਿਆਨ ਦੇਣ ਲਈ ਕਿਹਾ ਗਿਆ ਕਿ ਅਸੀ ਝਾੜ ਦੀ ਸੂਰਤ ਵਿੱਚ ਖੇਤਾਂ ਦੀ ਉਪਜਾਊ ਸਕਤੀ ਦਾ ਉਪਯੋਗ ਕਰ ਰਹੇ ਹਾਂ ਪ੍ਰੰਤੂ ਖੇਤਾਂ ਦੀ ਉਪਜਾਊ ਸਕਤੀ ਵਧਾਉਣ ਵਾਲੇ ਪਾਸੇ ਵੱਲ ਨਹੀ ਜਾ ਰਹੇ। ਕੈਂਪ ਦੀ ਸਮਾਪਤੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *