ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫਸਲ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Spread the love
ਬਠਿੰਡਾ 24 ਅਗਸਤ(ਪੱਤਰ ਪ੍ਰੇਰਕ) ਅੰਬੂਜਾ ਫਾਊਂਡੇਸ਼ਨ ਵੱਲੋਂ ਬੈਟਰ ਕਾਟਨ ਇਨੀਸ਼ੀਏਟਿਵ (Better Cotton Initiative) ਦੇ ਤਹਿਤ ਪਿੰਡ ਚੱਕ ਰੁਲਦੂ ਸਿੰਘ ਵਾਲਾ, ਗੱਗੜ ਅਤੇ ਪੰਜਾਬਵਾ ਵਿੱਚ ਕਿਸਾਨ-ਵਿਗਿਆਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ.ਵਿਜੈ ਕੁਮਾਰ, ਸੀਨੀਅਰ ਪ੍ਰਿੰਸੀਪਲ ਵਿਗਿਆਨੀ (ਕੀਟ ਵਿਗਿਆਨ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਤੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।ਪ੍ਰੋਗਰਾਮ ਦੌਰਾਨ ਡਾ.ਵਿਜੈ ਕੁਮਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਪਾਏ ਜਾਣ ਵਾਲੇ ਹਾਨੀਕਾਰਕ ਅਤੇ ਲਾਭਕਾਰੀ ਕੀੜਿਆਂ ਦੀ ਪਛਾਣ, ਉਨ੍ਹਾਂ ਦੇ ਜੀਵਨ ਚੱਕਰ ਅਤੇ ਵਿਗਿਆਨਕ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਮਾਤਰਾ ਅਤੇ ਸਮੇਂ ਸਿਰ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਉਤਪਾਦਨ ਵਿੱਚ ਵਾਧਾ ਹੋ ਸਕੇ ਅਤੇ ਬੇਲੋੜੇ ਖਰਚਿਆਂ ਤੋਂ ਬਚਿਆ ਜਾ ਸਕੇ।ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਰਮੇ ਦੀ ਫਸਲ ਦੇ ਮੁੱਖ ਕੀਟ ਗੁਲਾਬੀ ਸੁੰਡੀ ਦੇ ਜੀਵਨ ਚੱਕਰ, ਸਮੇਂ ਸਿਰ ਪਛਾਣ ਅਤੇ ਇਸ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਫੇਰੋਮੋਨ ਟਰੈਪਾਂ ਦੀ ਮਹੱਤਤਾ, ਉਨ੍ਹਾਂ ਦੀ ਸਹੀ ਵਰਤੋਂ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਅਤੇ ਕੰਟਰੋਲ ਵਿੱਚ ਹੋਣ ਵਾਲੇ ਫਾਇਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਨਰਮੇ ਦੀ ਫਸਲ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਮਾਹਿਰਾਂ ਨਾਲ ਸਾਂਝੀਆਂ ਕਰਕੇ ਉਨ੍ਹਾਂ ਦੇ ਵਿਗਿਆਨਕ ਹੱਲ ਪ੍ਰਾਪਤ ਕੀਤੇ। ਅੰਬੂਜਾ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਅਤੇ ਮਾਹਿਰਾਂ ਦੀ ਜਾਣਕਾਰੀ ਪਹੁੰਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਅਤੇ ਫਸਲੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *