ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵੱਲੋਂ ਪੀ.ਐਚ.ਸੀ. ਕੀਰਤਪੁਰ ਸਾਹਿਬ ਦਾ ਦੌਰਾ ਕੁਸ਼ਟ ਰੋਗ ਦੇ ਖਾਤਮੇ ਲਈ ਸਾਰੇ ਵਿਭਾਗ ਸਾਂਝੇ ਯਤਨ ਕਰਨ: ਡਾ. ਪ੍ਰਧੀਪਤਾ ਨਾਇਕ

Spread the love
ਸ਼੍ਰੀ ਕੀਰਤਪੁਰ ਸਾਹਿਬ, 28 ਅਗਸਤ,(ਮਨਦੀਪ) ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਧੀਪਤਾ ਨਾਇਕ ਵੱਲੋਂ ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) ਕੀਰਤਪੁਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਿਹਤ ਕੇਂਦਰ ਦੇ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੁਸ਼ਟ ਰੋਗ ਨਾਲ ਪੀੜਤ ਮਰੀਜ਼ਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।ਡਾ. ਨਾਇਕ ਨੇ ਕੁਸ਼ਟ ਰੋਗੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਇਲਾਜ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦੇ ਮੁਕੰਮਲ ਖਾਤਮੇ ਲਈ ਸਿਹਤ ਵਿਭਾਗ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਸਟਾਫ ਨੂੰ ਲੋਕਾਂ ਨੂੰ ਸਮੇਂ ਸਿਰ ਇਲਾਜ ਅਤੇ ਜਾਗਰੂਕਤਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜ਼ਿਲ੍ਹਾ ਟੀ.ਬੀ. ਕੰਟਰੋਲ ਵਿਭਾਗ ਵੱਲੋਂ ਭੇਜੇ ਗਏ ਕੁਸ਼ਟ ਰੋਗੀ ਨਾਲ ਵੀ ਡਾ. ਨਾਇਕ ਨੇ ਗੱਲਬਾਤ ਕੀਤੀ ਅਤੇ ਉਸ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮਰੀਜ਼ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਉਸ ਨੂੰ ਢੁਕਵਾਂ ਅਤੇ ਨਿਰੰਤਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਡਾ. ਅੰਜਲੀ, ਡਾ. ਜੰਗਜੀਤ ਸਿੰਘ, ਡਾ. ਅਨੂ ਸ਼ਰਮਾ, ਭੁਪਿੰਦਰ ਕੌਰ, ਦਵਿੰਦਰ ਸਿੰਘ, ਕਮਲਦੀਪ ਕੌਰ, ਸ਼ਿਵ ਕੁਮਾਰ, ਦਵਿੰਦਰ ਕੌਰ ਅਤੇ ਹਰਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *