ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂ

Spread the love
ਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ       ) ਕੇਂਦਰ ਸਰਕਾਰ ਵੱਲੋਂ ਹਾੜ੍ਹੀ ਮੰਡੀਕਰਨ ਸੀਜ਼ਨ 2027-28 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦੇ ਵਾਈਸ ਪ੍ਰਧਾਨ ਸ. ਕਰਮਜੀਤ ਸਿੰਘ ਬਿੱਟੂ ਨੇ ਇਸ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦਾ ਐਮ.ਐਸ.ਪੀ. 2585 ਰੁਪਏ ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ। ਜਦਕਿ ਖੇਤੀਬਾੜੀ ਦੀ ਲਾਗਤ ਲਗਾਤਾਰ ਵੱਧ ਰਹੀ ਹੈ। ਇਸ ਲਈ ਇਹ ਮਾਮੂਲੀ ਵਾਧਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੇ ਹਿੱਤਾਂ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਲੈ ਕੇ ਗੰਭੀਰ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ’ਤੇ ਠੋਸ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਕਰਜ਼ਾ ਰਾਹਤ ਸਮੇਤ ਵੱਖ-ਵੱਖ ਮੁੱਦੇ ਲਗਾਤਾਰ ਉਠਾਏ ਜਾ ਰਹੇ ਹਨ। ਦੂਸਰੇ ਪਾਸੇ ਸਰਹੱਦੀ ਸੁਰੱਖਿਆ ਅਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕੇਂਦਰ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਏ ਜਾਣ ਦੇ ਬਾਵਜੂਦ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਹੋਰ ਕਿਹੜੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਬਿਆਨਾਂ ਦੀ ਬਜਾਏ ਠੋਸ ਅਤੇ ਲੰਬੇ ਸਮੇਂ ਦੀ ਰਣਨੀਤੀ ਦੀ ਲੋੜ ਹੈ। ਪੰਜਾਬ ਦੀ ਜਵਾਨੀ ਅਤੇ ਉਦਯੋਗ ਨੂੰ ਮਜ਼ਬੂਤ ਕਰਨ ਲਈ ਅਮਿਤ ਸ਼ਾਹ ਨੇ ਜਲੰਧਰ ਦੌਰੇ ਦੌਰਾਨ ਕਿਸੇ ਵਿਸ਼ੇਸ਼ ਆਰਥਿਕ ਪੈਕੇਜ ਬਾਰੇ ਵੀ ਸਪੱਸ਼ਟ ਨੀਤੀ ਦਾ ਐਲਾਨ ਨਹੀਂ ਕੀਤਾ। ਸ. ਕਰਮਜੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਅਤੇ ਖੇਤੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲ ਪਰਖ ਕਿਸਾਨਾਂ ਦੀਆਂ ਮੰਗਾਂ ’ਤੇ ਲਏ ਜਾਣ ਵਾਲੇ ਫੈਸਲਿਆਂ ਨਾਲ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮੁੱਦਿਆਂ ਦਾ ਸਥਾਈ ਹੱਲ ਕੱਢਣ ਦੀ ਜੋਰਦਾਰ ਮੰਗ ਵੀ ਕੀਤੀ ਹੈ।
ਤਸਵੀਰ — ਸ. ਕਰਮਜੀਤ ਸਿੰਘ ਬਿੱਟੂ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *