ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਐਸਆਈਆਰ ਦਾ ਕੰਮ ਇਕ ਹਫਤੇ ਵਿਚ ਪੂਰਾ ਕਰਨ ਵਾਲੇ ਅੰਕੁਰ ਕੁਮਾਰ ਦਾ ਵਿਸ਼ੇਸ਼ ਸਨਮਾਨ

Spread the love
ਤਪਾ ਮੰਡੀ 18 ਅਗਸਤ (ਗੋਲਡੀ ਵਿਆਸ) ਇੱਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਪੰਜਾਬ ਵਿੱਚ ਐਸਆਈਆਰ (SIR) ਦਾ ਕੰਮ ਸਭ ਤੋਂ ਪਹਿਲਾਂ ਅਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਲਈ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੇ ਬੀਐਲਓ ਅੰਕੁਰ ਕੁਮਾਰ ਨੂੰ  ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਵੱਲੋਂ ਪ੍ਰਦਾਨ ਕੀਤਾ ਗਿਆ।ਐਸਆਈਆਰ ਦੇ ਕੰਮ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨਾ ਪ੍ਰਸ਼ਾਸਨਿਕ ਪੱਧਰ ’ਤੇ ਇੱਕ ਮਹੱਤਵਪੂਰਨ ਉਪਲਬਧੀ ਮੰਨੀ ਜਾ ਰਹੀ ਹੈ। ਇਸ ਕਾਰਜ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੀ ਗਈ ਮਿਹਨਤ, ਆਪਸੀ ਤਾਲਮੇਲ, ਜ਼ਿੰਮੇਵਾਰੀ ਅਤੇ ਸਮਰਪਣ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ।ਸਨਮਾਨ ਸਮੇਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਕੰਮਕਾਜ ਵਿੱਚ ਸਮੇਂ ਦੀ ਪਾਬੰਦੀ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਂਦੇ ਹਨ, ਉਹ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਵੱਲੋਂ ਵੀ ਇਸ ਉਪਲਬਧੀ ਲਈ ਅੰਕੁਰ ਕੁਮਾਰ ਦੀ ਸ਼ਲਾਘਾ ਕੀਤੀ ਗਈ। ਇਹ ਸਨਮਾਨ ਨਾ ਸਿਰਫ਼ ਵਿਅਕਤੀਗਤ ਮਿਹਨਤ ਦੀ ਪਹਿਚਾਣ ਹੈ, ਸਗੋਂ ਬਰਨਾਲਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਟੀਮ ਵਰਕ ਨੂੰ ਵੀ ਉਜਾਗਰ ਕਰਦਾ ਹੈ।ਆਜ਼ਾਦੀ ਦਿਵਸ ਮੌਕੇ ਮਿਲਿਆ ਇਹ ਸਨਮਾਨ ਭਵਿੱਖ ਵਿੱਚ ਵੀ ਹੋਰ ਜ਼ਿੰਮੇਵਾਰੀ, ਉਤਸ਼ਾਹ ਅਤੇ ਸਮਰਪਣ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *