ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ 5.30 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਏਗਾ : ਹਰਭਜਨ ਸਿੰਘ ਈ.ਟੀ.ਓ.

Spread the love
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ ‘ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਸਗੋਂ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਹੋਵੇਗਾ।ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰੋਜੈਕਟ ਨੂੰ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਦਾ ਨਿਰਮਾਣ ਨਿਰਧਾਰਤ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਸੜਕ ਨੂੰ ਉੱਚ ਗੁਣਵੱਤਾ ਵਾਲੇ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਮਜ਼ਬੂਤੀ, ਟਿਕਾਊਪਣ ਅਤੇ ਉਮਰ ਵਿੱਚ ਵਾਧਾ ਹੋਵੇਗਾ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸੀ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *