ਕੋਟ ਭਾਈ ਬੇਅਦਬੀ ਮਾਮਲੇ ’ਤੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਦਾ ਸਖ਼ਤ ਰੁਖ਼ ਦੋਸ਼ੀਆਂ ਦੇ ਨਾਲ-ਨਾਲ ਸਾਜ਼ਿਸ਼ਕਰਤਾਵਾਂ ਨੂੰ ਵੀ ਬੇਨਕਾਬ ਕਰਨ ਦੀ ਕੀਤੀ ਮੰਗ

Spread the love
31 ਜੁਲਾਈ 2026 ਬਲਵੰਤ ਸਿੰਘ ਸਿੱਧੂ, ਬਰਨਾਲਾ=: ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਕੋਟ ਭਾਈ ਵਿਖੇ ਗੁਰਦੁਆਰਾ ਸਾਹਿਬ ਤੋਂ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਗੰਭੀਰ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਉਹੋ ਬਰਨਾਲਾ ਵਿਖੇ ਸਾਡੇ ਪੱਤਰਕਾਰ ਨਾਲ  ਗੱਲ ਕਰ ਰਹੇ ਸਨ ਉੱਨਾਂ ਆਪਣੇ ਬਿਆਨ ਵਿੱਚ ਸਿੰਘ ਸਾਹਿਬ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਣ ਵਾਲਾ ਕਿਰਤ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ ਵਿੱਚ ਇਹ ਘਟਨਾ ਕਿਸੇ ਆਮ ਸ਼ਰਾਰਤ ਦੀ ਬਜਾਏ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਜਾਪਦੀ ਹੈ।ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਕਿਸੇ ਨਾਬਾਲਗ ਦੀ ਵਰਤੋਂ ਕੀਤੀ ਗਈ ਹੈ ਤਾਂ ਜਾਂਚ ਏਜੰਸੀਆਂ ਨੂੰ ਇਹ ਵੀ ਪਤਾ ਲਗਾਉਣਾ ਚਾਹੀਦਾ ਹੈ ਕਿ ਉਸ ਦੇ ਪਿੱਛੇ ਕੌਣ ਲੋਕ ਹਨ ਅਤੇ ਕਿਸ ਦੇ ਇਸ਼ਾਰੇ ’ਤੇ ਇਹ ਘਿਨੌਣਾ ਕੰਮ ਕਰਵਾਇਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਵਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਖ਼ਤਮ ਨਾ ਕੀਤਾ ਜਾਵੇ, ਸਗੋਂ ਇਸ ਦੇ ਪਿੱਛੇ ਲੁਕੇ ਹਰ ਸਾਜ਼ਿਸ਼ਕਰਤਾ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਦੇ ਅਸਲ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਲੋਕਾਂ ਵਿੱਚ ਰੋਸ ਹੋਰ ਵੱਧ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ, ਸੀਸੀਟੀਵੀ ਕੈਮਰਿਆਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਹਰ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *