ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਵਿਆਪਕ ਅਸਰ: ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇ ‘ਤੇ ਥੰਮ੍ਹੇ ਵਾਹਨਾਂ ਦੇ ਪਹੀਏ, 2 ਵਜੇ ਤੱਕ ਛਾਇਆ ਰਿਹਾ ਸੰਨਾਟਾ

Spread the love
ਨਵਾਂਸ਼ਹਿਰ /ਕਾਠਗੜ੍ਹ, 21 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) — ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰਨਾਂ ਅਹਿਮ ਮੰਗਾਂ ਨੂੰ ਲੈ ਕੇ ਅੱਜ 21 ਅਗਸਤ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇ ਮਾਰਗ ‘ਤੇ ਜ਼ਬਰਦਸਤ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਇਸ ਮੁੱਖ ਕੌਮੀ ਸ਼ਾਹਰਾਹ ‘ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਅਤੇ ਦੁਪਹਿਰ 2 ਵਜੇ ਤੱਕ ਸੜਕਾਂ ਬਿਲਕੁਲ ਸੁੰਨਸਾਨ ਨਜ਼ਰ ਆਈਆਂ।ਆਮ ਦਿਨਾਂ ਵਿੱਚ ਵਾਹਨਾਂ ਦੀ ਭਾਰੀ ਆਵਾਜਾਈ ਨਾਲ ਧੜਕਣ ਵਾਲੇ ਇਸ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰ ਤੋਂ ਹੀ ਕੋਈ ਵੀ ਵਾਹਨ ਦੌੜਦਾ ਨਜ਼ਰ ਨਹੀਂ ਆਇਆ। ਬੰਦ ਦੀ ਹਮਾਇਤ ਕਰਦਿਆਂ ਅਤੇ ਸਹਿਯੋਗ ਦਿੰਦਿਆਂ ਟਰੱਕ ਚਾਲਕਾਂ ਨੇ ਆਪਣੇ ਭਾਰੀ ਵਾਹਨ ਤੇ ਟਰੱਕ ਸੜਕ ਕਿਨਾਰੇ ਸਾਈਡਾਂ ‘ਤੇ ਖੜ੍ਹੇ ਕਰ ਦਿੱਤੇ, ਜਿਸ ਕਾਰਨ ਲੰਮੇ ਰੂਟ ਦੀ ਟਰਾਂਸਪੋਰਟ ਪੂਰੀ ਤਰ੍ਹਾਂ ਜਾਮ ਰਹੀ। ਆਮ ਰਾਹਗੀਰਾਂ ਨੇ ਵੀ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਸਫ਼ਰ ਕਰਨ ਤੋਂ ਗੁਰੇਜ਼ ਕੀਤਾ, ਜਿਸ ਕਾਰਨ ਪੂਰੇ ਰੋਡ ‘ਤੇ ਪੂਰਨ ਤੌਰ ‘ਤੇ ਸੰਨਾਟਾ ਪਸਰਿਆ ਰਿਹਾ।ਇਲਾਕੇ ਵਿੱਚ ਬੰਦ ਦੌਰਾਨ ਮਾਹੌਲ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਿਹਾ ਅਤੇ ਦੁਪਹਿਰ 2 ਵਜੇ ਤੱਕ ਨੈਸ਼ਨਲ ਹਾਈਵੇ ‘ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਰਹਿਣ ਮਗਰੋਂ ਹੀ ਹੌਲੀ-ਹੌਲੀ ਸੜਕਾਂ ‘ਤੇ ਆਮ ਵਾਂਗ ਚਹਿਲ-ਪਹਿਲ ਪਰਤਣੀ ਸ਼ੁਰੂ ਹੋਈ। ਕੌਮੀ ਇਨਸਾਫ਼ ਮੋਰਚੇ ਦੇ ਇਸ ਪੰਜਾਬ ਬੰਦ ਦੇ ਸੱਦੇ ਨੂੰ ਕਾਠਗੜ੍ਹ ਅਤੇ ਆਸ-ਪਾਸ ਦੇ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *