‘* ਕੌਮੀ ਪੋਸ਼ਣ ਹਫ਼ਤਾ ‘ ਸਫ਼ਲਤਾਪੂਰਵਕ ਸੰਪੰਨ, * ਬਲਾਕ ਧਨੌਲਾ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਜਾਗਰੂਕਤਾ

Spread the love
ਧਨੌਲਾ ,08 ਸਤੰਬਰ , (ਹਰਦੀਪ ਹੈਰੀ)=ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਅਤੇ ਪੌਸ਼ਟਿਕ ਆਹਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪਹਿਲੀ ਸਤੰਬਰ ਤੋਂ ਮਨਾਇਆ ਜਾ ਰਿਹਾ ‘ਕੌਮੀ ਪੋਸ਼ਣ ਹਫ਼ਤਾ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੁੂਰੇ ਹਫਤੇ ਦੌਰਾਨ ਬਲਾਕ ਧਨੌਲਾ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸਤਵੰਤ ਸਿੰਘ ਔਜਲਾ ਦੇ ਮਾਰਗਦਰਸ਼ਨ ਵਿੱਚ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਦੇ ਦੱਸਿਆ ਕਿ “ਡਿਸਕਵਰ ਦਾ ਪਾਵਰ ਆਫ ਨਿਊਟ੍ਰੀਸ਼ਨ” (ਪੋਸ਼ਣ ਦੀ ਤਾਕਤ ਨੂੰ ਜਾਣੋ) ਥੀਮ ਤਹਿਤ ਮਨਾਏ ਗਏ ਰਾਸ਼ਟਰੀ ਪੋਸ਼ਣ ਹਫ਼ਤੇ ਦੌਰਾਨ ਸਕੂਲਾਂ,ਆਂਗਨਵਾੜੀ ਕੇਂਦਰਾਂ ਅਤੇ ਸਿਹਤ ਕੇਂਦਰਾਂ ‘ਤੇ ਖ਼ਾਸਕਰ ਬੱਚਿਆਂ, ਨੌਜਵਾਨਾਂ,ਗਰਭਵਤੀ ਔਰਤਾਂ/ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗਾਂ ਨੂੰ ਸੰਤੁਲਿਤ ਖ਼ੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਡਾ.ਵਿਸ਼ਾਲ ਵੀਰ ਸਿੰਘ ਨੇ ਦੱਸਿਆ ਕਿ ਅਸੰਤੁਲਿਤ ਖ਼ੁਰਾਕ ਅਤੇ ਮਾੜੀ ਜੀਵਨ ਸ਼ੈਲੀ ਕਾਰਨ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੋਟਾਪੇ ਵਰਗੀਆਂ ਗ਼ੈਰ-ਸੰਚਾਰੀ ਬਿਮਾਰੀਆਂ ਦਾ ਖ਼ਤਰਾ ਵਧਦਾ ਹੈ, ਜਿਸ ਤੋਂ ਬਚਣ ਲਈ ਸਿਹਤਮੰਦ ਆਦਤਾਂ ਅਪਣਾਉਣਾ ਜ਼ਰੂਰੀ ਹੈ।ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਠੁੱਲੇਵਾਲ ਸਥਿਤ ਸਿਹਤ ਕੇਂਦਰ ਦੀ ਟੀਮ ਵੱਲੋਂ ਆਰ.ਐੱਮ.ਓ ਡਾਕਟਰ ਰੀਚਾ ਗਰਗ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸੈਮੀਨਾਰ ਦੌਰਾਨ ਏ.ਐੱਨ.ਐੱਮ ਕਿਰਨਪਾਲ ਕੌਰ *ਨੇ* ਵਿਦਿਆਰਥੀਆਂ ਨੂੰ ਘਰ *ਬਣਿਆ* ਭੋਜਨ ਖਾਣ ਲਈ ਪ੍ਰੇਰਿਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਮੋਟੇ ਅਨਾਜ, ਹਰੀਆਂ ਸਬਜ਼ੀਆਂ, ਫ਼ਲ ਅਤੇ ਦੁੱਧ ਦਹੀਂ ਆਦਿ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਬੱਚਿਆਂ ਨੂੰ ਫਾਸਟ ਫੂਡ, ਤਲੀਆਂ ਚੀਜ਼ਾਂ, ਅਤੇ ਨਮਕ-ਚੀਨੀ ਦੀ ਲੋੜ੍ਹ ਤੋਂ ਵੱਧ ਵਰਤੋਂ ਤੋਂ ਪਰਹੇਜ਼ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਫਾਰਮਾਸਿਸਟ ਸੁਖਜੀਤ ਸਿੰਘ ਅਤੇ ਮਲਟੀਪਰਪਜ਼ ਹੈਲਥ ਵਰਕਰ ਸੁਖਪ੍ਰੀਤ ਸਿੰਘ ਤੋਂ ਇਲਾਵਾ ਅਧਿਆਪਕ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *