ਕੱਚੀ ਉਮਰ ’ਚ ਟੁੱਟ ਗਈ ਜ਼ਿੰਦਗੀ ਦੀ ਡੋਰ, 17 ਸਾਲਾ ਨੌਜਵਾਨ ਦੀ ਮੌਤ ਮੌਤ ਦੇ ਕਾਰਨਾਂ ’ਤੇ ਭੇਤ ਬਰਕਰਾਰ; ਪੁਲਿਸ ਜਾਂਚ ਤੇ ਪੋਸਟਮਾਰਟਮ ਰਿਪੋਰਟ ਤੋਂ ਸਾਹਮਣੇ ਆਵੇਗਾ ਸੱਚ

Spread the love
ਜੈਤੋ, 3 ਸਤੰਬਰ (ਮਨਜੀਤ ਸਿੰਘ ਢੱਲਾ)- ਸਥਾਨਕ ਅੰਬੇਦਕਰ ਨਗਰ ਵਾਸੀ 17 ਸਾਲਾ ਗੁਰਦਿੱਤਾ ਸਿੰਘ ਪੁੱਤਰ ਸੁਖਜਿੰਦਰ ਸਿੰਘ ਦੀ ਘਰ ਵਿੱਚ ਮੌਤ ਹੋਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਕਦਮ ਚੁੱਕਿਆ ਗਿਆ, ਪਰ ਇਸ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਵਿੱਚ ਮਾਤਮ ਛਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜੈਤੋ ਸਬ -ਡਵੀਜ਼ਨ ਦੇ ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਹੀ ਲੱਗੇਗਾ।ਇਸ ਦੌਰਾਨ ਜੈਤੋ ਦੀ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਨੌਜਵਾਨ ਨੂੰ ਸਰਕਾਰੀ ਹਸਪਤਾਲ ਜੈਤੋ ਪਹੁੰਚਾਇਆ, ਜਿੱਥੇ ਮੌਜੂਦ ਡਾਕਟਰਾਂ ਅਤੇ ਮੈਡੀਕਲ ਸਟਾਫ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਲਾਸ਼ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤੀ ਗਈ ਹੈ।ਮ੍ਰਿਤਕ ਨੌਜਵਾਨ ਮੱਧਵਰਗੀ ਪਰਿਵਾਰ ਨਾਲ ਸਬੰਧਤ ਸੀ। ਉਸ ਦੀ 16 ਸਾਲ ਦੀ ਉਮਰ ਵਿੱਚ ਹੋਈ ਮੌਤ ਨੇ ਪਰਿਵਾਰ ਦੇ ਨਾਲ-ਨਾਲ ਮੁਹੱਲਾ ਵਾਸੀਆਂ ਨੂੰ ਵੀ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਮੁਹੱਲਾ ਵਾਸੀਆਂ ਦੀ ਜ਼ੁਬਾਨ ’ਤੇ ਇਹ ਸਵਾਲ ਹੈ ਕਿ ਇੰਨੀ ਛੋਟੀ ਉਮਰ ਵਿੱਚ ਨੌਜਵਾਨ ਨੇ ਅਜਿਹਾ ਕਦਮ ਕਿਉਂ ਚੁੱਕਿਆ ਅਤੇ ਕਿਹੜੇ ਹਾਲਾਤ ਉਸ ਨੂੰ ਇਸ ਰਾਹ ਵੱਲ ਲੈ ਗਏ। ਇਨ੍ਹਾਂ ਸਵਾਲਾਂ ਦੇ ਜਵਾਬ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਸਾਹਮਣੇ ਆਉਣ ਦੀ ਉਮੀਦ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *