– ਕੱਚੇ ਮੁਲਾਜ਼ਮਾਂ ਦੀ ਲੰਮੀ ਉਡੀਕ ਹੋਈ ਖ਼ਤਮ, ਨਗਰ ਕੌਂਸਲ ਧਨੌਲਾ ਨੇ 16 ਕਰਮਚਾਰੀਆਂ ਨੂੰ ਪੱਕਾ ਕਰਨ ਦਾ ਮਤਾ ਪਾਇਆ – 12 ਸਫਾਈ ਕਰਮਚਾਰੀ ਤੇ 4 ਸੀਵਰਮੈਨਾਂ ਦੇ ਚਿਹਰਿਆਂ ’ਤੇ ਖਿੜੀ ਖੁਸ਼ੀ; ਸਰੋਪੇ ਪਾ ਕੇ ਕੀਤਾ ਸਨਮਾਨ, ਮੂੰਹ ਮਿੱਠਾ ਕਰਵਾਇਆ

Spread the love
ਧਨੌਲਾ, 27 ਅਗਸਤ: (ਹਰਦੀਪ ਹੈਰੀ)=ਨਗਰ ਕੌਂਸਲ ਧਨੌਲਾ ਵਿੱਚ ਅੱਜ ਦਾ ਦਿਨ ਉਨ੍ਹਾਂ 16 ਕਰਮਚਾਰੀਆਂ ਲਈ ਖੁਸ਼ੀਆਂ ਭਰਿਆ ਰਿਹਾ, ਜੋ ਲੰਮੇ ਸਮੇਂ ਤੋਂ ਕੰਟਰੈਕਟ ਬੇਸ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਨਗਰ ਕੌਂਸਲ ਵੱਲੋਂ 12 ਸਫਾਈ ਕਰਮਚਾਰੀਆਂ ਅਤੇ 4 ਸੀਵਰਮੈਨਾਂ ਨੂੰ ਪੱਕਾ ਕਰਨ ਸਬੰਧੀ ਮਤਾ ਪਾਇਆ ਗਿਆ, ਜਿਸ ਨਾਲ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਇਸ ਅਹਿਮ ਫੈਸਲੇ ਤੋਂ ਬਾਅਦ ਕਰਮਚਾਰੀਆਂ ਦਾ ਸਰੋਪੇ ਪਾ ਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਕਰਮਚਾਰੀਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਵੱਲੋਂ ਨਗਰ ਕੌਂਸਲ ਦੇ ਇਸ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।ਇਸ ਮੌਕੇ ਕੌਂਸਲਰ ਮਨੀਸ਼ ਕੁਮਾਰ ਬਾਂਸਲ, ਸਾਬਕਾ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਰਣਜੀਤ ਕੌਰ ਸੋਢੀ, ਕੌਂਸਲਰ ਸਾਹਿਬ ਸਿੰਘ ਸੋਢੀ, ਕੌਂਸਲਰ ਬੂਟਾ ਢਿੱਲੋਂ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਸੁਖਵਿੰਦਰ ਸਿੰਘ ਮੁੰਦਰੀ, ਕੌਂਸਲਰ ਕੁਲਦੀਪ ਕੌਰ, ਐਮਸੀ ਬਿੱਲੂ ਖਾਨ, ਐਮਸੀ ਜਸਵੀਰ ਕੌਰ ਅਤੇ ਐਮਸੀ ਵਿੱਕੀ ਕੁਮਾਰ ਸਮੇਤ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।ਨਗਰ ਕੌਂਸਲ ਦੇ ਇਸ ਫੈਸਲੇ ਨੂੰ ਸਫਾਈ ਅਤੇ ਸੀਵਰੇਜ ਵਿਵਸਥਾ ਨੂੰ ਸੰਭਾਲਣ ਵਾਲੇ ਕਰਮਚਾਰੀਆਂ ਲਈ ਵੱਡੀ ਰਾਹਤ ਅਤੇ ਹੌਸਲੇ ਵਾਲਾ ਕਦਮ ਮੰਨਿਆ ਜਾ ਰਿਹਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *