ਕੱਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਪੰਜਵੇਂ ਦਿਨ ਵੀ ਰਹੀ ਯਾਰੀ 

Spread the love
 ਰੂਪਨਗਰ ਦਲਜੀਤ ਚਨੌਲੀ =ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਦਿੱਤੇ ਐਕਸ਼ਨ ਨੂੰ ਸਫਲ ਬਣਾਉਦੇ ਹੋਏ, ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅੱਜ ਪੰਜਵੇਂ ਦਿਨ ਮਿਤੀ 21/08/2026 ਨੂੰ ਵੀ ਜਾਰੀ ਰਹੀ। ਸਮੂਹ ਕਰਮਚਾਰੀ ਤਹਿਸੀਲ ਦਫਤਰ ਰੋਪੜ ਵਿਖੇ ਇਕੱਠੇ ਹੋ ਕੇ ਆਪਣੀਆਂ ਹੱਕੀ ਮੰਗਾਂ (ਪੁਰਾਣੀ ਪੈਂਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ,  15/01/2015 ਅਤੇ 17/07/2020 ਦੇ ਪੱਤਰ ਰੱਦ ਕਰਵਾਉਣਾ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਦੇਣਾ,ਕੱਚੇ ਮੁਲਾਜ਼ਮ ਪੱਕੇ ਕਰਨਾ ਅਤੇ ਹੋਰ ਹੱਕੀ ਮੰਗਾਂ) ਲਈ ਧਰਨਾ ਦਿੱਤਾ ਗਿਆ। ਇਸ ਵਿੱਚ ਸਮੂਹ ਵਿਭਾਗਾਂ ਦੇ ਕਰਮਚਾਰੀ ਭਰਵੇਂ ਹੁੰਗਾਰੇ ਨਾਲ ਹੜਤਾਲ ਵਿੱਚ ਸ਼ਾਮਿਲ ਹੋਏ। ਇਸ ਹੜਤਾਲ ਨੂੰ ਅੱਜ ਪੈਨਸ਼ਨਰਜ਼ ਜੂਨੀਅਨਾਂ ਵੱਲੋਂ ਵੀ ਸਾਥ ਦਿੱਤਾ ਗਿਆ। ਇਸ ਹੜਤਾਲ ਵਿੱਚ ਯੂਨੀਅਨਾਂ ਦੇ ਅਹੁਦੇਦਾਰਾਂ ਵੱਲੋਂ ਜਿੱਥੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ ਉਥੇ ਹੀ ਕਰਮਚਾਰੀਆਂ ਉਨ੍ਹਾਂ ਨੀਤੀਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅੱਜ 21/08/2026 ਨੂੰ ਡੀ.ਸੀ. ਦਫਤਰ ਰੂਪਨਗਰ ਅੱਗੇ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ.ਏ. ਜਾਰੀ ਨਾ ਕਰਨ ਲਈ ਜਾਰੀ ਕੀਤਾ ਗਿਆ ਪੱਤਰ ਮਿਤੀ 17/08/2026, ਅਤੇ ਪ੍ਰੋਬੇਸ਼ਨ ਦਾ ਮਾਰੂ ਪੱਤਰ 15/1/2015 ਅਤੇ ਕੇਂਦਰੀ ਤਨਖਾਹ ਸਕੇਲਾਂ ਸਬੰਧੀ ਜਾਰੀ ਪੱਤਰ 17/07/2020 ਨੂੰ ਸਾੜਿਆ ਗਿਆ।  ਸੂਬਾਈ ਜਥੇਬੰਦੀ ਦੇ ਸੱਦੇ ਤੇ ਇਸੇ ਪੜਾਅ ਵਿੱਚ ਮਿਤੀ 23/08/2026 ਨੂੰ ਸਤੌਜ (ਸੰਗਰੂਰ) ਵਿਖੇ ਹੋਣ ਵਾਲੇ ਸਟੇਟ ਪੱਧਰੀ ਰੈਲੀ ਵਿੱਚ ਸਮੂਹ ਮੁਲਾਜ਼ਮ ਵਹੀਰਾਂ ਘੱਤ ਕੇ ਸ਼ਾਮਿਲ ਹੋਣਗੇ।  ਇਸ ਤੋਂ ਇਲਾਵਾ 27/08/2026 ਨੂੰ ਪੰਜਾਬ ਮਹਾਂ ਬੰਦ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਸਫਲ ਬਣਾਉਣ ਲਈ ਸਮੂਹ ਮੁਲਾਜ਼ਮ ਤਿਆਰ-ਬਰ-ਤਿਆਰ ਹਨ।ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਕਿ ਉਹ ਆਪਣੇ ਇਸ ‘ਐਂਟੀ ਸਟੇਟ’ ਵਾਲੇ ਬਿਆਨ ਨੂੰ ਵਾਪਸ ਲਵੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਾਰਵਾਈ ਕਰੇ। ਜੇਕਰ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਅਤੇ ਇਸਦੇ ਨਾਲ ਹੀ ਮੁਲਾਜ਼ਮਾਂ ਦੀਆਂ ਜੇਕਰ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮੂਹ ਦਫਤਰੀ ਕਾਮਿਆਂ ਵੱਲੋਂ ਸਰਕਾਰ ਦੇ ਖਿਲਾਫ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਇਸ ਮੋਕੇ ਅਮਰਜੀਤ ਸਿੰਘ ਗਰੇਵਾਲ, ਜਿਲ੍ਹਾ ਪ੍ਰਧਾਨ, ਪੀ.ਐਸ.ਐਮ.ਐਸ.ਯੂ.,  ਰੂਪਨਗਰ ਜਸਵਿੰਦਰ ਕੌਰ ਵਾਇਸ ਚੇਅਰਮੈਨ,  ਅਮਨਦੀਪ ਸਿੰਘ ਜਨਰਲ ਸਕੱਤਰ, ਮਨੋਜ ਕੁਮਾਰ ਪ੍ਰਧਾਨ ਡੀ. ਸੀ. ਦਫਤਰ, ਪ੍ਰਭਜੋਤ ਸਿੰਘ, ਕਰਮਵੀਰ ਸਿੰਘ, ਪਰਮਿੰਦਰ ਸਿੰਘ ਸਟੈਨੋ, ਸੰਦੀਪ ਭੱਟ, ਪ੍ਰਿੰਸਪਾਲ, ਸੁਰਿੰਦਰ ਸਿੰਘ ਖੇੜੀ, ਹਰਜਿੰਦਰ ਸਿੰਘ ਅਕਬਰਪੁਰ ਸਰਕਲ ਪ੍ਰਧਾਨ ਬਿਜਲੀ ਬੋਰਡ, ਰਾਮਦਾਸ ਸਸਕੌਰ, ਜਸਵੀਰ ਸਿੰਘ, ਨਰਿੰਦਰ ਸਿੰਘ ਐਕਸਾਈਜ਼, ਜਗਤਾਰ ਸਿੰਘ ਗਿੱਲ, ਸੰਜੀਵ ਕੁਮਾਰ, ਵਿਨੈ ਧਵਨ ਸੁਪਰਡੰਟ, ਰਾਜੇਸ਼ ਰਾਣਾ ਸਿਹਤ ਵਿਭਾਗ, ਹਰਜਿੰਦਰ ਸਿੰਘ ਸਿਹਤ ਵਿਭਾਗ, ਸੰਦੀਪ ਸਿੰਘ,  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋ ਬਹੁ ਗਿਣਤੀ ਵਿੱਚ ਅਹੁਦੇਦਾਰ/ਕਰਮਚਾਰੀ ਸ਼ਾਮਿਲ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *